ਗਿੱਪੀ ਗਰੇਵਾਲ ਨੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦਾ ਵੀਡੀਓ ਕੀਤਾ ਸਾਂਝਾ

written by Shaminder | June 19, 2021

ਗਿੱਪੀ ਗਰੇਵਾਲ ਅਕਸਰ ਆਪਣੇ ਬੇਟੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੁਰਬਾਜ਼ ਦਾ ਅੰਦਾਜ਼ ਥੋੜਾ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ । ਕਿਉਂਕਿ ਗਿੱਪੀ ਗਰੇਵਾਲ ਨੇ ਆਪਣੇ ਸਭ ਤੋਂ ਛੋਟੇ ਬੇਟੇ ਦੇ ਸਿਰ ‘ਤੇ ਪਟਕਾ ਬੰਨਿਆ ਹੈ ।

gippy grewal and gurbaaz grewal cute video image source-instagram
ਹੋਰ ਪੜ੍ਹੋ : ਅਦਾਕਾਰਾ ਤੇ ਮਾਡਲ ਕਾਜਲ ਅਗਰਵਾਲ ਅੱਜ ਮਨਾ ਰਹੀ ਹੈ ਆਪਣਾ ਜਨਮ ਦਿਨ 
gippy grewal image source-instagram
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਦੱਸ ਰਹੇ ਨੇ ਕਿ ਜਦੋਂ ਤੂੰ ਵੱਡਾ ਹੋ ਗਿਆ ਤਾਂ ਇਸ ਤਰ੍ਹਾਂ ਦਾ ਜੂੜਾ ਕਰਾਂਗੇ । ਗਿੱਪੀ ਗਰੇਵਾਲ ਨੇ ਦੱਸਿਆ ਕਿ ਕਿਸ ਤਰ੍ਹਾਂ ਆਲੂ ਰੱਖ ਕੇ ਉਨ੍ਹਾਂ ਨੇ ਗੁਰਬਾਜ਼ ਦਾ ਜੂੜਾ ਕੀਤਾ ਹੈ ।
Gippy With son Gurbaaz image source-instagram
ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ‘ਅਰਦਾਸ’ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ ।

0 Comments
0

You may also like