ਗਿੱਪੀ ਗਰੇਵਾਲ ਨੇ ਕਰਵਾਇਆ ਆਪਣੇ ਬੱਚਿਆਂ ਦਾ ਫੋਟੋ ਸ਼ੂਟ, ਤਸਵੀਰਾਂ ਹੋਈਆਂ ਵਾਇਰਲ
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਨੇ । ਏਨੀਂ ਦਿਨੀਂ ਉਹ ਪਰਿਵਾਰ ਦੇ ਨਾਲ ਕੁਆਇਲਟੀ ਟਾਈਮ ਬਿਤਾ ਰਹੇ ਨੇ ।
ਉਹ ਆਪਣੇ ਪਰਿਵਾਰ ਦੇ ਨਾਲ ਪੰਜਾਬ ‘ਚ ਰਹਿ ਰਹੇ ਨੇ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਬੱਚਿਆਂ ਦਾ ਫੋਟੋ ਸ਼ੂਟ ਕਰਵਾਇਆ ਹੈ । ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਹੰਬਲ ਕਿਡਜ਼ ਨਾਂਅ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ । ਜਿਸ ਤੋਂ ਬਾਅਦ ਇਹ ਤਸਵੀਰਾਂ ਇੰਟਰਨੈੱਟ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।
ਇਨ੍ਹਾਂ ਤਸਵੀਰਾਂ ‘ਚ ਏਕਮ, ਸ਼ਿੰਦਾ ਤੇ ਗੁਰਬਾਜ਼ ਦੀ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ । ਗੁਰਬਾਜ਼ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਹੈ ਜਿਸ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਨੇ । ਜੇ ਗੱਲ ਕਰੀਏ ਗਿੱਪੀ ਗਰੇਵਾਲ ਕਾਫੀ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ ।