ਗਿੱਪੀ ਗਰੇਵਾਲ ਦੀ ਫ਼ਿਲਮ 'ਅਰਦਾਸ ਕਰਾਂ' ਦਾ ਦੂਜਾ ਆਫ਼ੀਸ਼ੀਅਲ ਪੋਸਟਰ ਆਇਆ ਸਾਹਮਣੇ

Written by  Lajwinder kaur   |  June 14th 2019 12:05 PM  |  Updated: June 14th 2019 12:05 PM

ਗਿੱਪੀ ਗਰੇਵਾਲ ਦੀ ਫ਼ਿਲਮ 'ਅਰਦਾਸ ਕਰਾਂ' ਦਾ ਦੂਜਾ ਆਫ਼ੀਸ਼ੀਅਲ ਪੋਸਟਰ ਆਇਆ ਸਾਹਮਣੇ

ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਅਰਦਾਸ ਕਰਾਂ’ ਜਿਸ ‘ਚ ਵੱਖ-ਵੱਖ ਲੋਕਾਂ ਦੀਆਂ ਵੱਖੋ-ਵੱਖਰੀ ਕਹਾਣੀਆਂ ਨੂੰ ਪੇਸ਼ ਕੀਤਾ ਜਾਵੇਗਾ। ਗਿੱਪੀ ਗਰੇਵਾਲ ਵੱਲੋਂ ਨਿਰਦੇਸ਼ਿਤ ਅਤੇ ਪ੍ਰੋਡਿਊਸ ਕੀਤੀ ਫ਼ਿਲਮ ‘ਅਰਦਾਸ ਕਰਾਂ’ ਦੀ ਕਹਾਣੀ ਅਤੇ ਸਕਰੀਨ ਪਲੇਅ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਨੇ ਮਿਲਕੇ ਲਿਖਿਆ ਹੈ ਅਤੇ ਡਾਇਲਾਗ ਰਾਣਾ ਰਣਬੀਰ ਨੇ ਲਿਖੇ ਹਨ।

ਹੋਰ ਵੇਖੋ:ਪਿਆਰ ਦੇ ਜਜ਼ਬਾਤਾਂ ਨਾਲ ਭਰਿਆ ਮਿਲਿੰਦ ਗਾਬਾ ਦਾ ਨਵਾਂ ਗੀਤ ‘ਜ਼ਿੰਦਗੀ ਦੀ ਪੌੜੀ’ ਕਰ ਰਿਹਾ ਹੈ ਸਭ ਨੂੰ ਭਾਵੁਕ, ਦੇਖੋ ਵੀਡੀਓ

ਫ਼ਿਲਮ ਦਾ ਟੀਜ਼ਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ ਜਿਸ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਹੈ। ਹਾਲ ਹੀ ਚ ਇੱਕ ਹੋਰ ਪੋਸਟਰ ਸਾਹਮਣੇ ਆਇਆ ਹੈ। ਗਿੱਪੀ ਗਰੇਵਾਲ ਨੇ ਫ਼ਿਲਮ ਅਰਦਾਸ ਕਰਾਂ ਦਾ ਦੂਜਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘Ardaas Karaan second official poster out now...

First chapter releasing on 20th June!

Film releasing on 19th July 2019

#SagaMusic #SagaHits #Unisys #GippyGrewal’

ਦਰਸ਼ਕਾਂ ਵੱਲੋਂ ਫ਼ਿਲਮ ਨੂੰ ਲੈ ਕੇ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਹੀ ਡਾਇਰੈਕਟ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਮਲਕੀਤ ਰੌਣੀ, ਜਪਜੀ ਖਹਿਰਾ, ਸਰਦਾਰ ਸੋਹੀ, ਰਾਣਾ ਜੰਗ ਬਹਾਦੁਰ ਸਿੰਘ, ਯੋਗਰਾਜ ਸਿੰਘ ਵਰਗੇ ਦਿੱਗਜ ਅਦਾਕਾਰ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ ਹੰਬਲ ਮੋਸ਼ਨ ਪਿਕਚਰ ਦੇ ਹੇਠ ਇਸ ਫ਼ਿਲਮ ਨੂੰ ਬਣਾਇਆ ਗਿਆ ਹੈ ਤੇ  ਇਹ ਫ਼ਿਲਮ 19 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network