Advertisment

ਗੁਰਬਾਜ਼ ਗਰੇਵਾਲ ਨਜ਼ਰ ਆਇਆ ਸਟਾਈਲਿਸ਼ ਐਨਕਾਂ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਈ ਇਹ ਕਿਊਟ ਤਸਵੀਰ

author-image
By Lajwinder kaur
New Update
ਗੁਰਬਾਜ਼ ਗਰੇਵਾਲ ਨਜ਼ਰ ਆਇਆ ਸਟਾਈਲਿਸ਼ ਐਨਕਾਂ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਈ ਇਹ ਕਿਊਟ ਤਸਵੀਰ
Advertisment
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਜਿਹੀ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । publive-image
Advertisment
 ਹੋਰ ਵੇਖੋ :  ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ G.O.A.T. ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਕਰਨ ਔਜਲਾ ਦੀ ਕਲਮ ‘ਚੋਂ ਨਿਕਲੇ ਨੇ ਗੀਤ ਦੇ ਬੋਲ, ਦੇਖੋ ਵੀਡੀਓ ਗੁਰਬਾਜ਼ ਅਜਿਹਾ ਪੰਜਾਬੀ ਸਟਾਰ ਕਿਡ ਹੈ ਜਿਸ ਦੀਆਂ ਤਸਵੀਰਾਂ ਬਹੁਤ ਤੇਜ਼ੀ ਦੇ ਨਾਲ ਇੰਟਰਨੈੱਟ ਉੱਤੇ ਵਾਇਰਲ ਹੋ ਜਾਂਦੀਆਂ ਨੇ । ਇਸ ਨਵੀਂ ਤਸਵੀਰ ‘ਚ ਗੁਰਬਾਜ਼ ਨੇ ਸਟਾਈਲਿਸ਼ ਐਨਕਾਂ ਲਗਾਈਆਂ ਹੋਈਆਂ ਨੇ । ਇਸ ਤਸਵੀਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਨਾਲ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ ।  ਦਰਸ਼ਕਾਂ ਨੂੰ ਇਹ ਫੋਟੋ ਖੂਬ ਪਸੰਦ ਆ ਰਹੀ ਹੈ । ਦੱਸ ਦਈਏ ਗਿੱਪੀ ਗਰੇਵਾਲ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸੀ । ਜਿਸ ਦੀ ਖੁਸ਼ੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਗੁਰਬਾਜ਼ ਦੀਆਂ ਕਿਊਟ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਸੀ । publive-image ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ । ਇਸ ਸਾਲ ਉਨ੍ਹਾਂ ਨੇ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment