ਗਿੱਪੀ ਗਰੇਵਾਲ ਨੇ ਸ਼ੇਅਰ ਕੀਤਾ ਗੁਰਬਾਜ਼ ਦਾ ਕਿਊਟ ਜਿਹਾ ਨਵਾਂ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  July 22nd 2020 11:41 AM  |  Updated: July 22nd 2020 11:41 AM

ਗਿੱਪੀ ਗਰੇਵਾਲ ਨੇ ਸ਼ੇਅਰ ਕੀਤਾ ਗੁਰਬਾਜ਼ ਦਾ ਕਿਊਟ ਜਿਹਾ ਨਵਾਂ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਨੇ।

 ਹੋਰ ਵੇਖੋ :ਸੰਗੀਤ ਜਗਤ ਦੇ ਨਾਮੀ ਸੰਗੀਤਕਾਰ ਸਚਿਨ ਆਹੂਜਾ ਮਨਾ ਰਹੇ ਨੇ ਅੱਜ ਆਪਣਾ ਜਨਮਦਿਨ, ਬੱਚਿਆਂ ਨੇ ਕੁਝ ਇਸ ਤਰ੍ਹਾਂ ਦਿੱਤਾ ਸਚਿਨ ਨੂੰ ਬਰਥਡੇਅ ਸਰਪ੍ਰਾਈਜ਼

ਗਿੱਪੀ ਗਰੇਵਾਲ ਨੇ ਆਪਣੇ ਛੋਟੋ ਬੇਟੇ ਗੁਰਬਾਜ਼ ਗਰੇਵਾਲ ਦਾ ਨਵਾਂ ਫੋਟੋ ਸਾਂਝਾ ਕੀਤਾ ਹੈ । ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਨੇ ਲਿਖਿਆ ਹੈ ਕਿ –‘ਕਿਉਂਕਿ ਤੇਰੀ ਮੁਸਕਾਨ ਮੇਰੀ ਜ਼ਿੰਦਗੀ ਨੂੰ ਹੋਰ ਜ਼ਿਆਦਾ ਖੂਬਸੂਰਤ ਬਣਾ ਦਿੰਦੀ ਹੈ । ਇਸ ਤਸਵੀਰ ਨੂੰ ਕੁਝ ਹੀ ਸਮੇਂ ‘ਚ ਲੱਖਾਂ ਹੀ ਲਾਈਕਸ ਆ ਚੁੱਕੇ ਨੇ’ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸਨ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਵੀ ਦੇ ਚੁੱਕੇ ਨੇ । ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network