ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਜਿੱਤ ਰਹੀਆਂ ਹਰ ਕਿਸੇ ਦਾ ਦਿਲ

Written by  Shaminder   |  October 12th 2020 11:30 AM  |  Updated: October 12th 2020 11:30 AM

ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਜਿੱਤ ਰਹੀਆਂ ਹਰ ਕਿਸੇ ਦਾ ਦਿਲ

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਬਾਜ਼ ਕਾਰ ‘ਚ ਬੈਠਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਮੁਸਕਰਾ ਰਿਹਾ ਹੈ ।

gippy gippy

ਉਸਦੀ ਇਹ ਮੁਸਕਰਾਹਟ ਹਰ ਕਿਸੇ ਦਾ ਦਿਲ ਜਿੱਤ ਰਹੀ ਹੈ । ਗਿੱਪੀ ਗਰੇਵਾਲ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਬੱਚੇ ਦੀ ਮੁਸਕਰਾਹਟ ਰੱਬ ਦਾ ਅਣਮੋਲ ਤੋਹਫ਼ਾ ਹੈ’। ਇਸ ਤਸਵੀਰ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟਸ ਕਰ ਰਹੇ ਹਨ ।

ਹੋਰ ਪੜ੍ਹੋ: ਖੇਤੀ ਬਿੱਲਾਂ ਦੇ ਵਿਰੋਧ ‘ਚ ਗਿੱਪੀ ਗਰੇਵਾਲ ਆਪਣੇ ਨਵੇਂ ਗੀਤ ‘ਲਹੂ ਪੰਜਾਬ ਦਾ’ ਨਾਲ ਇਸ ਤਰ੍ਹਾਂ ਦੇਣਗੇ ਜਵਾਬ

Gippy Grewal With Family Gippy Grewal With Family

ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦੇ ਵਿਖਾਈ ਦਿੰਦੇ ਹਨ ।

Gippy-Grewal-with-his-son Gippy-Grewal-with-his-son

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਦੇ ਨਾਲ ਹੀ ਉਹ ਕਈ ਹਿੱਟ ਫ਼ਿਲਮਾਂ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ ।ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਗੀਤਾਂ ਦੀ ਇੱਕ ਐਲਬਮ ‘ਦੀ ਮੇਨ ਮੈਨ’ ਰਿਲੀਜ਼ ਹੋਈ ਹੈ । ਜਿਸ ‘ਚ ਇੱਕ ਤੋਂ ਇੱਕ ਹਿੱਟ ਗੀਤ ਹਨ । ਸਰੋਤਿਆਂ ਦਾ ਵੀ ਇਨ੍ਹਾਂ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network