ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਆਪਣੇ ਪੁੱਤਰ ਸ਼ਿੰਦਾ ਦੇ ਨਾਲ ਤਸਵੀਰ, ਪਿਉ-ਪੁੱਤ ਦੇ ਪਿਆਰ ਨੂੰ ਬਿਆਨ ਕਰਦੀ ਇਹ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਆਪਣੇ ਪੁੱਤਰ ਸ਼ਿੰਦਾ ਦੇ ਨਾਲ ਤਸਵੀਰ, ਪਿਉ-ਪੁੱਤ ਦੇ ਪਿਆਰ ਨੂੰ ਬਿਆਨ ਕਰਦੀ ਇਹ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
ਪੰਜਾਬੀ ਗਾਇਕ ਗਿੱਪੀ ਗਰੇਵਾਲ Gippy Grewal, ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਸ਼ਿੰਦੇ ਗਰੇਵਾਲ ਦੇ ਨਾਲ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ।

ਇਸ ਤਸਵੀਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ਿੰਦੇ ਗਰੇਵਾਲ ਨੂੰ ਟੈਗ ਕਰਦੇ ਹੋਏ ਪੋਸਟ ਕੀਤੀ ਹੈ। ਤਸਵੀਰ ‘ਚ ਬਾਸਕਿਟ ਬਾਲ ਵਾਲਾ ਥੀਮ ਦੇਖਣ ਨੂੰ ਮਿਲ ਰਿਹਾ ਹੈ। ਸ਼ਿੰਦੇ ਗਰੇਵਾਲ ਨੇ ਆਪਣੇ ਆਪਣੇ ਪਾਪਾ ਗਿੱਪੀ ਗਰੇਵਾਲ ਨੂੰ ਘੁੱਟ ਕੇ ਜੱਫੀ ਪਾਈ ਹੋਈ ਹੈ। ਪਿਉ ਪੁੱਤ ਦਾ ਇਹ ਅੰਦਾਜ਼ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਸ਼ਿੰਦੇ ਨੂੰ ਬਾਸਕਿਟ ਬਾਲ ਖੇਡਣ ਦਾ ਬਹੁਤ ਸ਼ੌਂਕ ਹੈ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਹੈ।

ਜੇ ਗੱਲ ਕਰੀਏ ਸ਼ਿੰਦਾ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ਚ ਦਿਲਜੀਤ ਦੋਸਾਂਝ ਦੀ ਫ਼ਿਲਮ ਹੌਸਲਾ ਰੱਖ ਚ ਅਦਾਕਾਰੀ ਕਰਦਾ ਹੋਇਆ ਨਜ਼ਰ ਆਇਆ ਸੀ। ਇਸ ਤੋਂ ਪਹਿਲਾਂ ਉਹ ਅਰਦਾਸ ਕਰਾਂ ਫ਼ਿਲਮ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕਿਆ ਹੈ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਕੰਮ ਦੀ ਤਾਂ ਉਹ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਮਨੋਰੰਜਨ ਕਰਨ ਲਈ ਤਿਆਰ ਨੇ। ਹਾਲ ਹੀ ‘ਚ ਉਹ ‘ਪਾਣੀ ‘ਚ ਮਧਾਣੀ’ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਮਹੀਨੇ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ਜੋ ਕਿ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
