ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਿਹਾ ਹੈ ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟ੍ਰੇਲਰ

Written by  Lajwinder kaur   |  November 29th 2021 10:59 AM  |  Updated: November 29th 2021 10:59 AM

ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਿਹਾ ਹੈ ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟ੍ਰੇਲਰ

ਪੰਜਾਬੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀਂ ਆਪਣੇ ਆਉਣ ਵਾਲੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਐਕਟਿਵ ਨੇ। ਉਹ ਬੈਕ ਟੂ ਬੈਕ ਫ਼ਿਲਮ ਰਿਲੀਜ਼ ਕਰ ਰਹੇ ਨੇ। ‘ਪਾਣੀ ‘ਚ ਮਧਾਣੀ’ ਫ਼ਿਲਮ ਦੀ ਸਫਲਤਾ ਤੋਂ ਬਾਅਦ ਉਹ ਆਪਣੀ ਅਗਲੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ Shava Ni Girdhari Lal ਨੂੰ ਲੈ ਕੇ ਆ ਰਹੇ ਨੇ। ਇਸ ਫ਼ਿਲਮ ਦੇ ਕਈ ਪੋਸਟਰ ਅੱਜ ਰਿਲੀਜ਼ ਕੀਤੇ ਗਏ ਨੇ। ਇਸ ਫ਼ਿਲਮ ਦੇ ਨਾਲ ਜੁੜੇ ਹੋਏ ਹਰ ਕਲਾਕਾਰ ਨੇ ਆਪਣੀ ਲੁੱਕ ਰਵੀਲ ਕਰਦੇ ਹੋਏ ਪੋਸਟਰ ਸ਼ੇਅਰ ਕੀਤੇ ਨੇ ਤੇ ਨਾਲ ਹੀ ਫ਼ਿਲਮ ਦੇ ਟ੍ਰੇਲਰ ਦੀ ਤਾਰੀਕ ਵੀ ਦੱਸੀ ਹੈ।

shava ni girdhari lal new poster

ਹੋਰ ਪੜ੍ਹੋ :ਸਲਮਾਨ ਦੇ ਪ੍ਰਸ਼ੰਸਕਾਂ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ, ਸਿਨੇਮਾ ਹਾਲ 'ਚ ਚਲਾਏ ਪਟਾਕੇ, ਅਦਾਕਾਰ ਨੇ ਵੀਡੀਓ ਸ਼ੇਅਰ ਕਰਕੇ ਫੈਨਜ਼ ਨੂੰ ਕੀਤੀ ਇਹ ਖ਼ਾਸ ਅਪੀਲ

ਜੀ ਹਾਂ ਗਿੱਪੀ ਗਰੇਵਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਕਿਰਦਾਰ ਵਾਲਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੇਰੇ ਨਾਲ-ਨਾਲ ਚੱਲੇ ਨੀਂ ਗਿਰਧਾਰੀ ਲਾਲ…ਸ਼ਾਵਾ ਨੀਂ ਗਿਰਧਾਰੀ ਲਾਲ…’ ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਆ ਰਿਹਾ ਸਿਨੇਮਿਆਂ ‘ਚ ਗਿਰਧਾਰੀ ਲਾਲ ਜਿੰਗਲ ਬੈੱਲ- ਜਿੰਗਲ ਬੈੱਲ ਕਰਦਾ 17 ਦਸੰਬਰ ਨੂੰ....ਕ੍ਰਿਸਮਿਸ ‘ਤੇ ਗਾਹ ਪਊਗਾ’ ਨਾਲ ਹੀ ਉਨ੍ਹਾਂ ਫ਼ਿਲਮ ਦੀ ਬਾਕੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਦੱਸ ਦਈਏ ਫ਼ਿਲਮ ਦਾ ਟ੍ਰੇਲਰ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਉਤਸੁਕਤਾ ਬਿਆਨ ਕਰ ਰਹੇ ਨੇ।

ਹੋਰ ਪੜ੍ਹੋ : ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦਾ ਨਵਾਂ ਗੀਤ ‘Sajna Vi Tur Jana’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

save pic of gippy grewal new movie shava ni gidhari lal

ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੀ ਸ਼ੂਟਿੰਗ ਇਸ ਸਾਲ ਸਤੰਬਰ ਮਹੀਨੇ ‘ਚ ਖਤਮ ਹੋਈ ਸੀ । ਇਸ ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਖ਼ਬਰਾਂ ਦੀ ਮੰਨੀਏ ਤਾਂ ਇਹ ਫ਼ਿਲਮ 1940 ਦੇ ਦਹਾਕੇ ਦੀ ਪੀਰੀਅਡ ਕਾਮੇਡੀ ਹੈ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ ।  ‘ਸ਼ਾਵਾ ਨੀ ਗਿਰਧਾਰੀ ਲਾਲ’ ਅਗਲੇ ਮਹੀਨੇ ਯਾਨੀ ਕਿ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network