ਗਿੱਪੀ ਗਰੇਵਾਲ ਨੇ ਪਹਿਲੀ ਵਾਰ ਆਪਣੀ ਮਾਂ ਦੇ ਨਾਲ ਸਾਂਝਾ ਕੀਤਾ ਇਹ ਖ਼ੂਬਸੂਰਤ ਵੀਡੀਓ
ਪੰਜਾਬੀ ਮਿਊਜ਼ਿਕ ਜਗਤ ਦੇ ਦੇਸੀ ਰੌਕਸਟਾਰ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਤੋਂ ਪੰਜਾਬ ਆਏ ਹੋਏ ਨੇ । ਏਨੀਂ ਦਿਨੀਂ ਉਹ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ‘ਚ ਨਜ਼ਰ ਆ ਰਹੇ ਹਨ। ਉਥੇ ਹੀ ਉਹ ਆਪਣੇ ਰੁਝੇਵਿਆਂ 'ਚੋਂ ਹਮੇਸ਼ਾ ਆਪਣੇ ਪਰਿਵਾਰ ਲਈ ਸਮਾਂ ਕੱਢਦੇ ਹਨ। ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੀ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਪੋਸਟ ਕੀਤਾ ਹੈ।
ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਹਿਲੀ ਵਾਰ ਆਪਣੀ ਮਾਂ ਦੇ ਨਾਲ ਇਹ ਖ਼ੂਬਸੂਰਤ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਦੇਖੋਗੇ ਕਿ ਕਿਵੇਂ ਗਿੱਪੀ ਗਰੇਵਾਲ ਸਰਵਨ ਪੁੱਤ ਵਾਂਗ ਆਪਣੀ ਬਜ਼ੁਰਗ ਮਾਂ ਦਾ ਹੱਥ ਫੜ ਕੇ ਹਾਲ ਦੇ ਅੰਦਰ ਲਿਜਾਂਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਉਨ੍ਹਾਂ ਪੁੱਤਰ ਗੁਰਬਾਜ਼ ਦੇ ਲੋਹੜੀ ਪ੍ਰੋਗਰਾਮ ਦਾ ਹੈ। ਮਾਂ-ਪੁੱਤ ਦੇ ਰਿਸ਼ਤੇ ਨੂੰ ਬਿਆਨ ਕਰਦਾ ਇਹ ਵੀਡੀਓ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਪੰਜਾਬੀ ਗੀਤ ‘ਮਾਂ ਮੈਨੂੰ ਲੱਗਾ ਮੈਂ ਤੇਰੇ ਜਮਾ ਤੇਰੇ ਵਰਗਾ ਆਂ...’ ਦੇ ਨਾਲ ਅਪਲੋਡ ਕੀਤਾ ਹੈ। ਕੁਝ ਹੀ ਸਮੇਂ ‘ਚ ਇਹ ਗੀਤ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।
ਹੋਰ ਪੜ੍ਹੋ : ਐਲੋਵੇਰਾ ਦੇ ਇਸਤੇਮਾਲ ਦੇ ਹਨ ਕਈ ਫਾਇਦੇ, ਕਈ ਬੀਮਾਰੀਆਂ ‘ਚ ਮਿਲਦੀ ਹੈ ਰਾਹਤ
ਜੇ ਗੱਲ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਇੱਕ ਹੋਰ ਫ਼ਿਲਮ ਹਨੀਮੂਨ ਦੀ ਸ਼ੂਟਿੰਗ ਕਰ ਰਹੇ ਨੇ। ਇਸ ਤੋਂ ਇਲਾਵਾ ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ ਤੇ ਉਹ ਨਾਲ-ਨਾਲ ਕਈ ਫ਼ਿਲਮਾਂ ਦੀ ਸ਼ੂਟਿੰਗ ਵੀ ਕਰ ਰਹੇ ਹਨ। ਹਾਲ ਹੀ ਚ ਉਹ ਦਰਜੀ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਿਰ ਹੋਏ ਨੇ। ਇਸ ਗੀਤ ਨੂੰ ਵੀ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
View this post on Instagram