ਗਿੱਪੀ ਗਰੇਵਾਲ ਨੇ ਮਜ਼ੇਦਾਰ ਵੀਡੀਓ ਕੀਤਾ ਸਾਂਝਾ, ਕਿਹਾ ‘ਜ਼ਿੰਦਗੀ ਜਿਉਣ ਦੇ ਲਈ ਫਨ ਹੈ ਜ਼ਰੂਰੀ’

written by Shaminder | August 08, 2022

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

gippy grewal with family

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਇਹ ਵੀਡੀਓ, ਕਰਲੀ ਵਾਲਾਂ ਦੇ ਨਾਲ ਬੇਹੱਦ ਕਿਊਟ ਨਜ਼ਰ ਆਇਆ ਗੁਰਬਾਜ਼ ਗਰੇਵਾਲ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਟ੍ਰੈਂਪੋਲਿਨ ‘ਤੇ ਚੜ੍ਹ ਕੇ ਛਾਲਾਂ ਮਾਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜ਼ਿੰਦਗੀ ਦੇ ਵਿੱਚ ਥੋੜਾ ਫਨ ਜ਼ਰੂਰੀ ਆ ਮਿੱਠੀਏ’।ਗਿੱਪੀ ਗਰੇਵਾਲ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਉਨ੍ਹਾਂ ਦੀ ਜ਼ਿੰਦਾਦਿਲੀ ਦੀ ਤਾਰੀਫ ਕਰ ਰਿਹਾ ਹੈ ।

Gippy Grewal pays obeisance at Golden Temple in Amritsar Image Source: Twitter

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਜਿੱਥੇ ਕਈ ਹਿੱਟ ਗੀਤ ਦਿੱਤੇ ਹਨ, ੳੁੱਥੇ ਹੀ ਕਈ ਹਿੱਟ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦਾ ਬੇਟਾ ਛਿੰਦਾ ਗਰੇਵਾਲ ਵੀ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

Sanjay Dutt pays condolences to 'chotta veer' Sidhu Moose Wala, says Gippy Grewal Image Source: Twitter

ਗਿੱਪੀ ਗਰੇਵਾਲ ਜਲਦ ਹੀ ਜੈਸਮੀਨ ਭਸੀਨ ਦੇ ਨਾਲ ਫ਼ਿਲਮ ਹਨੀਮੂਨ ‘ਚ ਨਜ਼ਰ ਆਉਣਗੇ ।ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ੨ ਸਤੰਬਰ ੨੦੨੨ ਨੂੰ ਸਿਨੇਮਾਘਰਾਂ ੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟਸ ‘ਚ ੳੇੁਹ ਦਿਖਾਈ ਦੇਣਗੇ ।

You may also like