ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ; ਨਾਲ ਲਿਖਿਆ ਖ਼ਾਸ ਸੁਨੇਹਾ
ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ; ਨਾਲ ਲਿਖਿਆ ਖ਼ਾਸ ਸੁਨੇਹਾ
Gippy Grewal news: ਗਿੱਪੀ ਗਰੇਵਾਲ ਜੋ ਕਿ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਵਿੱਚ ਮਿੱਤਰਾਂ ਦਾ ਨਾਂਅ ਚੱਲਦਾ ਫ਼ਿਲਮ ਦਾ ਪਹਿਲਾ ਗੀਤ ਦਰਸ਼ਕਾਂ ਦੇ ਰੂਬਰੂ ਹੋਇਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਨੇ ਆਪਣੀ ਇੱਕ ਹੋਰ ਫ਼ਿਲਮ ਵਾਰਨਿੰਗ-2 ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਸਨ। ਆਪਣੇ ਬਿਜ਼ੀ ਸ਼ੈਡਿਊਲ ਵਿੱਚੋਂ ਵੀ ਉਹ ਸਮਾਂ ਕੱਢ ਕੇ ਆਪਣੇ ਪਰਿਵਾਰ ਦੇ ਨਾਲ ਸਮਾਂ ਜ਼ਰੂਰ ਬਿਤਾਉਂਦੇ ਹਨ। ਹਾਲ ਵਿੱਚ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਖ਼ਾਸ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਦੋਵੇਂ ਜਾਣੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : Warning 2: ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਨੇ ਸ਼ੁਰੂ ਕੀਤੀ ਫ਼ਿਲਮ ਦੀ ਸ਼ੂਟਿੰਗ, ਜਾਣੋ ਕਦੋਂ ਰਿਲੀਜ਼ ਹੋਵੇਗੀ 'ਵਾਰਨਿੰਗ 2'
image Source : Instagram
ਪਤਨੀ ਰਵਨੀਤ ਗਰੇਵਾਲ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ
ਗਿੱਪੀ ਗਰੇਵਾਲ (Gippy Grewal) ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਉਨ੍ਹਾਂ ਨੇ ਪੰਜਾਬੀ ਗੀਤ ਦੇ ਨਾਲ ਅਪਲੋਡ ਕੀਤਾ ਹੈ। ਕੈਪਸ਼ਨ ਵਿੱਚ ਆਪਣੀ ਪਤਨੀ ਦੇ ਲਈ ਪਿਆਰ ਦਾ ਇਜ਼ਹਾਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਮੇਰੀ ਟੌਹਰ ਤੇਰੇ ਨਾਲ ਹੈ’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਸਾਂਝਾ ਕੀਤਾ ਹੈ। ਇਸ ਪੋਸਟ ਉੱਤੇ ਦੀਪਕ ਢਿੱਲੋਂ, ਰੁਬੀਨਾ ਬਾਜਵਾ ਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਪਿਆਰ ਲੁੱਟਾ ਰਹੇ ਹਨ। ਫੈਨਜ਼ ਵੀ ਦੋਵਾਂ ਦੀ ਜੋੜੀ ਦੀ ਖੂਬ ਤਾਰੀਫ ਕਰ ਰਹੇ ਹਨ।

ਗਿੱਪੀ ਗਰੇਵਾਲ ਦੀਆਂ ਆਉਣ ਵਾਲੀ ਫ਼ਿਲਮਾਂ
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮੀ ਜਗਤ ਦੇ ਨਾਲ ਵੀ ਜੁੜੇ ਹੋਏ ਹਨ। ਇਸ ਵਾਰ ਵੀ ਉਹ ਕਈ ਕਮਾਲ ਦੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਮਿੱਤਰਾਂ ਦਾ ਨਾਂਅ ਚੱਲਦਾ ਇਸੇ ਸਾਲ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਅਤੇ ਤਾਨੀਆ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ਫ਼ਿਲਮ ‘ਕੈਰੀ ਆਨ ਜੱਟਾ-3’ ਇਸੇ ਸਾਲ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਮੌਜਾਂ ਹੀ ਮੌਜਾਂ ਜੋ ਕਿ 8 ਸਤੰਬਰ ਨੂੰ ਰਿਲੀਜ਼ ਹੋਵੇਗੀ। ਫ਼ਿਲਮ ਵਾਰਨਿੰਗ-2 ਜੋ ਕਿ 17 ਨਵੰਬਰ ਨੂੰ ਰਿਲੀਜ਼ ਹੋਵੇਗੀ।

View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
