ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਗੁਰਬਾਜ਼ ਦੀਆਂ ਕਿਊਟ ਤਸਵੀਰਾਂ ਸਾਂਝੀਆਂ ਕੀਤੀਆਂ, ਸੋਸ਼ਲ ਮੀਡੀਆ ‘ਤੇ ਛਾਈਆਂ ਤਸਵੀਰਾਂ

written by Shaminder | March 21, 2020

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਗੁਰਬਾਜ਼ ਦੀ ਇੱਕ ਬਹੁਤ ਹੀ ਕਿਊਟ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦਾ ਪੁੱਤਰ ਬਹੁਤ ਹੀ ਖੂਬਸੂਰਤ ਨਜ਼ਰ ਆ ਰਿਹਾ ਹੈ ।ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਨੇ ਕਈ ਤਸਵੀਰਾਂ ਗੁਰਬਾਜ਼ ਗਰੇਵਾਲ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।ਇਸ ਤੋਂ ਇਲਾਵਾ ਆਮਿਰ ਖ਼ਾਨ ਜੋ ਕਿ ਲਾਲ ਸਿੰਘ ਚੱਡਾ ਫ਼ਿਲਮ ਦੀ ਸ਼ੂਟਿੰਗ ਲਈ ਪੰਜਾਬ ਆਏ ਹੋਏ ਸਨ ਉਨ੍ਹਾਂ ਨੇ ਵੀ ਗੁਰਬਾਜ਼ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਜੋ ਕਿ ਬੀਤੇ ਦਿਨੀਂ ਕਾਫੀ ਵਾਇਰਲ ਹੋਈਆਂ ਸਨ । ਹੋਰ ਵੇਖੋ:ਗਿੱਪੀ ਗਰੇਵਾਲ ਤੇ ਯੁਵਰਾਜ ਹੰਸ ਨੇ ਪ੍ਰਧਾਨ ਮੰਤਰੀ ਮੋਦੀ ਦੀ ਇਸ ਗੱਲ ਦਾ ਕੀਤਾ ਸਮਰਥਨ https://www.instagram.com/p/B99clJzFwvJ/ ਦੱਸ ਦਈਏ ਕਿ ਗਿੱਪੀ ਗਰੇਵਾਲ ਆਪਣੇ ਪੁੱਤਰ ਦੀਆਂ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ ।ਬਾਲੀਵੁੱਡ ‘ਚ ਜਿਸ ਤਰ੍ਹਾਂ ਕਰੀਨਾ ਕਪੂਰ ਅਤੇ ਸੈਫ਼ ਅਲੀ ਖ਼ਾਨ ਦਾ ਲਾਡਲਾ ਤੈਮੂਰ ਅਲੀ ਖ਼ਾਨ ਛਾਇਆ ਰਹਿੰਦਾ ਹੈ, ਉਸੇ ਤਰ੍ਹਾਂ ਪਾਲੀਵੁੱਡ ‘ਚ ਗੁਰਬਾਜ਼ ਗਰੇਵਾਲ ਸਭ ਦਾ ਪਸੰਦੀਦਾ ਕਿੱਡ ਬਣਿਆ ਹੋਇਆ ਹੈ । https://www.instagram.com/p/B9oiMEJAVQx/ ਗਿੱਪੀ ਗਰੇਵਾਲ ਆਪਣੇ ਪਰਿਵਾਰ ਲਈ ਸਮਾਂ ਕੱਢਦੇ ਹਨ ਅਤੇ ਆਪਣੇ ਰੁਝੇਵੇਂ ਭਰੇ ਸ਼ੈਡਿਊਲ ਚੋਂ ਕੁਝ ਸਮਾਂ ਆਪਣੇ ਬੱਚਿਆਂ ਨਾਲ ਬਿਤਾਉਂਦੇ ਹਨ । ਬੀਤੇ ਦਿਨੀਂ ਸਾਰਾ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਪਹੁੰਚਿਆ ਸੀ । https://www.instagram.com/p/B8tJw39AEns/ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ ਅਰਦਾਸ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਹਾਲ ਹੀ ‘ਚ ਉਨ੍ਹਾਂ ਦੀ ਐਕਸ਼ਨ ਅਤੇ ਡਰਾਮੇ ਨਾਲ ਭਰਪੂਰ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਵੀ ਦਰਸ਼ਕਾਂ ਨੂੰ ਕਾਫੀ ਪਸੰਦ ਆਈ ਹੈ ।  

0 Comments
0

You may also like