ਗਿੱਪੀ ਗਰੇਵਾਲ ਨੇ ਸ਼ੇਅਰ ਕੀਤਾ ਆਪਣੀ ਨਵੀਂ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਮੋਸ਼ਨ ਪੋਸਟਰ, ਜਾਣੋ ਕਿਸ ਦਿਨ ਰਿਲੀਜ਼ ਹੋਵੇਗੀ ਫ਼ਿਲਮ

written by Lajwinder kaur | October 06, 2022 04:58pm

Gippy Grewal new movie: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਹ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਟਾਈਟਲ ਹੇਠ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਫ਼ਿਲਮ ਦਾ ਮੋਸ਼ਨ ਪੋਸਟਰ ਸ਼ੇਅਰ ਕਰਦੇ ਹੋਏ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਹੋਰ ਪੜ੍ਹੋ : ਨੇਹਾ ਧੂਪੀਆ ਨੇ ਪਤੀ ਅੰਗਦ ਬੇਦੀ ਅਤੇ ਬੱਚਿਆਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

ਜੀ ਹਾਂ ਇਸ ਫ਼ਿਲਮ ਦਾ ਸ਼ੂਟ ਕੁਝ ਮਹੀਨੇ ਹੋਇਆ ਸੀ। ਜਿਸ ਦੇ ਟਾਈਟਲ ਦਾ ਖੁਲਾਸਾ ਹੁਣ ਕੀਤਾ ਗਿਆ ਹੈ। ਇਸ ਫ਼ਿਲਮ ਚ ਗਿੱਪੀ ਗਰੇਵਾਲ ਤੇ ਤਾਨੀਆ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਫ਼ਿਲਮ ਵਿੱਚ ਰਾਜ ਸ਼ੋਕਰ, ਸ਼ਵੇਤਾ ਤਿਵਾਰੀ, ਰੇਣੂ ਕੌਸ਼ਲ, ਅਨੀਤਾ ਦੇਵਗਨ, ਨਿਰਮਲ ਰਿਸ਼ੀ, ਹਰਦੀਪ ਗਿੱਲ ਅਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਇਸ ਦੌਰਾਨ, ਫਿਲਮ ਨੂੰ ਪੰਕਜ ਬੱਤਰਾ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਜਦੋਂ ਕਿ ਇਸ ਨੂੰ ਰਾਕੇਸ਼ ਧਵਨ ਦੁਆਰਾ ਲਿਖਿਆ ਗਿਆ ਹੈ। ਪੰਕਜ ਬੱਤਰਾ ਫਿਲਮਜ਼ ਅਤੇ ਜ਼ੀ ਸਟੂਡੀਓਜ਼ ਵੱਲੋਂ ਇਸ ਫ਼ਿਲਮ ਨੂੰ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਇਹ ਫ਼ਿਲਮ ਮਹਿਲਾ ਦਿਵਸ ਵਾਲੇ ਦਿਨ ਰਿਲੀਜ਼ ਹੋਣ ਜਾ ਰਹੀ ਹੈ, ਜੀ ਹਾਂ ਫ਼ਿਲਮ 'ਉੱਚੀਆਂ ਨੇ ਗਲਾਂ ਤੇਰੇ ਯਾਰ ਦੀਆਂ' 8 ਮਾਰਚ, 2023 ਨੂੰ ਰਿਲੀਜ਼ ਹੋਵੇਗੀ।

gippy and tania image-min

 

You may also like