Warning 2: ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਨੇ ਸ਼ੁਰੂ ਕੀਤੀ ਫ਼ਿਲਮ ਦੀ ਸ਼ੂਟਿੰਗ, ਜਾਣੋ ਕਦੋਂ ਰਿਲੀਜ਼ ਹੋਵੇਗੀ 'ਵਾਰਨਿੰਗ 2'

Written by  Lajwinder kaur   |  February 03rd 2023 03:19 PM  |  Updated: February 03rd 2023 03:25 PM

Warning 2: ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਨੇ ਸ਼ੁਰੂ ਕੀਤੀ ਫ਼ਿਲਮ ਦੀ ਸ਼ੂਟਿੰਗ, ਜਾਣੋ ਕਦੋਂ ਰਿਲੀਜ਼ ਹੋਵੇਗੀ 'ਵਾਰਨਿੰਗ 2'

Warning 2:ਪੰਜਾਬੀ ਸਿਨੇਮਾ ਜੋ ਕਿ ਤੇਜ਼ੀ ਦੇ ਨਾਲ ਅੱਗੇ ਵੱਧ ਰਿਹਾ ਹੈ। ਜਿਸ ਕਰਕੇ ਕਈ ਫ਼ਿਲਮਾਂ ਦੇ ਸੀਕਵਲ ਵੀ ਬਣ ਰਹੇ ਹਨ। ਅਜਿਹੇ ਵਿੱਚ ਗਿੱਪੀ ਗਰੇਵਾਲ ਨੇ ਵੀ ਆਪਣੀ ਵਾਰਨਿੰਗ ਫ਼ਿਲਮ ਦਾ ਸੀਕਵਲ ਲੈ ਕੇ ਆ ਰਹੇ ਹਨ। ਜੀ ਹਾਂ ਵਾਰਨਿੰਗ 2 ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਜਿਸ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

image source: Instagram

ਹੋਰ ਪੜ੍ਹੋ : ALONE’s BTS Video: ਕਪਿਲ ਸ਼ਰਮਾ ਤੇ ਗੁਰੂ ਰੰਧਾਵਾ ਦਾ ਠੰਢ ਨਾਲ ਹੋਇਆ ਬੁਰਾ ਹਾਲ, ਹੀਰੋਇਨ ਥਰ-ਥਰ ਕੰਬਦੀ ਆਈ ਨਜ਼ਰ

ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਵਾਰਨਿੰਗ 2 ਦੇ ਸ਼ੂਟਿੰਗ ਸੈੱਟ ਤੋਂ ਤਸਵੀਰਾਂ

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿੱਚ ਉਹ ਪ੍ਰਿੰਸ ਕੰਵਲਜੀਤ ਸਿੰਘ ਅਤੇ ਜੈਸਮੀਨ ਭਸੀਨ ਨੇ ਫ਼ਿਲਮ ਦੇ ਕਲੈਪਬੋਰਡ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਪੋਸਟ ਉੱਤੇ ਫੈਨਜ਼ ਤੇ ਕਲਾਕਾਰ ਕਮੈਂਟ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਿੱਪੀ ਗਰੇਵਾਲ ਨੇ ਕੈਪਸ਼ਨ ਵਿੱਚ ਲਿਖਿਆ ਹੈ ‘ਖੜਕਾ ਤਾਂ ਹੋਊਗਾ।’

Gippy Grewal-Jasmin Bhasin image source: Instagram

ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ

ਦੱਸ ਦਈਏ ਵਾਰਨਿੰਗ 2 ਇਸੇ ਸਾਲ 17 ਨਵੰਬਰ ਨੂੰ ਰਿਲੀਜ਼ ਹੋਵੇਗੀ। ਜਿਸ ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ। ਦੱਸ ਦਈਏ ਹਨੀਮੂਨ ਤੋਂ ਬਾਅਦ ਜੈਸਮੀਨ ਭਸੀਨ ਦੀ ਇਹ ਦੂਜੀ ਪੰਜਾਬੀ ਫਿਲਮ ਹੋਵੇਗੀ, ਜਿਸ ਵਿੱਚ ਉਹ ਗਿੱਪੀ ਗਰੇਵਾਲ ਦੇ ਨਾਲ ਨਜ਼ਰ ਆਵੇਗੀ।

Gippy Grewal-Jasmin Bhasin Start The Shoot, Warning 2 image source: Instagram

ਗੱਲ ਕਰੀਏ ਤਾਂ ਵਾਰਨਿੰਗ 2 ਦੀ ਤਾਂ ਉਹ ਖੁਦ ਗਿੱਪੀ ਗਰੇਵਾਲ ਦੁਆਰਾ ਲਿਖੀ ਗਈ ਹੈ, ਜਿਸ ਨੇ ਫ਼ਿਲਮ ਦਾ ਨਿਰਮਾਣ ਵੀ ਕੀਤਾ ਹੈ। ਸੀਕਵਲ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਬਣਾਈ ਜਾ ਰਹੀ ਹੈ ਅਤੇ ਅਮਰ ਹੁੰਦਲ ਫਿਲਮ ਦੇ ਨਿਰਦੇਸ਼ਕ ਕਰ ਰਹੇ ਹਨ।

ਦੱਸ ਦਈਏ ਕਿ ‘ਵਾਰਨਿੰਗ 2’ ਗਿੱਪੀ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਇਸ ਦੇ ਪਹਿਲੇ ਭਾਗ ‘ਵਾਰਨਿੰਗ’ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ।

Gippy Grewal-Jasmin Bhasin Start The Shoot Of Warning 2 image source: Instagram

 

View this post on Instagram

 

A post shared by ????? ?????? (@gippygrewal)

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network