ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਫਸਟ ਲੁੱਕ ਕੀਤੀ ਸਾਂਝੀ

written by Shaminder | May 17, 2022

ਗਿੱਪੀ ਗਰੇਵਾਲ (Gippy Grewal)  ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਮਾਂ’ ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਦੀ ਵੀ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਦੇ ਨਾਲ ਹੀ ਅਦਾਕਾਰ ਨੇ ਇੱਕ ਹੋਰ ਫ਼ਿਲਮ ਦਾ ਐਲਾਨ ਵੀ ਕਰ ਦਿੱਤਾ ਹੈ ।

Image Source: Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦਾ ਪ੍ਰਸ਼ੰਸਕ ਬਣਾ ਕੇ ਲਿਆਇਆ ਬੇਟੇ ਗੁਰਬਾਜ਼ ਗਰੇਵਾਲ ਨਾਲ ਉਸ ਦੇ ਦਾਦੇ ਦੀ ਤਸਵੀਰ, ਵੇਖੋ ਵੀਡੀਓ

ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ (Yaar Mera Titliaan Warga) ਦਾ ਐਲਾਨ ਕਰ ਦਿੱਤਾ ਹੈ । ਜਿਸ ਦਾ ਆਫੀਸ਼ੀਅਲ ਐਲਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕੀਤਾ ਹੈ । ਇਸ ਦੇ ਨਾਲ ਹੀ ਅਦਾਕਾਰ ਨੇ ਇੱਕ ਅਧਿਕਾਰਕ ਪੋਸਟਰ ਵੀ ਸਾਂਝਾ ਕੀਤਾ ਹੈ ।

Gippy Grewal announces 'Carry on Jatta 3'; Get ready to ROFL! Image Source: Instagram

ਹੋਰ ਪੜ੍ਹੋ : ਪੰਜਾਬੀ ਮਰਦਾਂ ‘ਚ ਵੱਧ ਰਹੀ ਹਾਈਪਰਟੈਸ਼ਨ ਦੀ ਬੀਮਾਰੀ, ਦੇਸ਼ ‘ਚ ਸਭ ਤੋਂ ਉੱਪਰ ਪੰਜਾਬੀ ਮਰਦ

ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਦੇ ਨਾਲ ਤਨੂ ਗਰੇਵਾਲ ਵੀ ਨਜ਼ਰ ਆਉਣਗੇ । ਦੱਸ ਦਈਏ ਕਿ ਤਨੂ ਗਰੇਵਾਲ ਕਰਨ ਔਜਲਾ ਦੇ ਨਾਲ ਵੀ ਨਵੇਂ ਗੀਤ ‘ਚ ਨਜ਼ਰ ਆਉਣ ਵਾਲੀ ਹੈ ।ਇਹ ਫ਼ਿਲਮ ੨ ਸਤੰਬਰ ੨੦੨੨ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਵੇਗੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਅਰਦਾਸ, ਅਰਦਾਸ ਕਰਾਂ ਵਰਗੀਆਂ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

You may also like