ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲੇ ਤੇ ਉਸ ਦੇ ਮਾਤਾ-ਪਿਤਾ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਫੈਨਜ਼ ਹੋਏ ਭਾਵੁਕ

written by Pushp Raj | June 04, 2022

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਸਦੀਵੀਂ ਵਿਛੋੜਾ ਦੇ ਗਏ, ਪਰ ਉਨ੍ਹਾਂ ਦੇ ਫੈਨਜ਼ ਤੇ ਚਾਹੁਣ ਵਾਲੇ ਅਜੇ ਵੀ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਦੀਆਂ ਵੀਡੀਓਜ਼ ਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ।

Gippy Grewal's 'Humble Music' label gives tribute to late Sidhu Moose Wala
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਨਾਲ ਹਰ ਕੋਈ ਹੈਰਾਨ। ਸਿੱਧੂ ਦੇ ਸਾਥੀ ਕਲਾਕਾਰ ਅਤੇ ਉਨ੍ਹਾਂ ਦੇ ਫੈਨਜ਼ ਅਜੇ ਵੀ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ। ਸਿੱਧੂ ਮੂਸੇਵਾਲੇ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਸਿੱਧੂ ਮੂਸੇਵਾਲੇ ਦੇ ਫੈਨਜ਼ ਤੇ ਸਾਥੀ ਕਲਾਕਾਰ ਆਪੋ ਆਪਣੇ ਤਰੀਕੇ ਨਾਲ ਉਸ ਨੂੰ ਯਾਦ ਕਰਦੇ ਹਨ।

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਵਿੱਚ ਗਿੱਪੀ ਗਰੇਵਾਲ ਦੇ ਨਾਲ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਮਾਤਾ-ਪਿਤਾ ਵੀ ਨਜ਼ਰ ਆ ਰਹੇ ਹਨ। ਇਸ ਤਸਵੀਰ ਵਿੱਚ ਸਿੱਧੂ ਮੂਸੇਵਾਲਾ ਮਾਤਾ-ਪਿਤਾ ਸਣੇ ਗਿੱਪੀ ਗਰੇਵਾਲ ਨਾਲ ਤਸਵੀਰ ਖਿਚਵਾਉਂਦੇ ਹੋਏ ਵਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਨੇ ਕੈਪਸ਼ਨ ਵਿੱਚ ਬ੍ਰੋਕਨ ਹਾਰਟ ਈਮੋਜੀਸ ਬਣਾਏ ਸਨ 💔💔💔 #sidhumoosewala "

image from instagram

ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਵੇਖ ਕੇ ਫੈਨਜ਼ ਬੇਹੱਦ ਭਾਵੁਕ ਹੋ ਗਏ। ਉਹ ਇਸ ਤਸਵੀਰ ਉੱਤੇ ਕੁਮੈਂਟ ਕਰਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ। ਇੱਕ ਫੈਨ ਨੇ ਲਿਖਿਆ , ਪਿਕ ਆਫ ਦਾ ਡੇਅ"। ਇੱਕ ਹੋਰ ਫੈਨ ਨੇ ਲਿਖਿਆ, " ਲੈਜੇਂਡ ਨੈਵਰ ਡਾਈ💔💔"

ਦੱਸ ਦਈਏ ਕਿ ਬੀਤੇ ਦਿਨ ਗਿੱਪੀ ਗਰੇਵਾਲ ਨੇ ਸੰਗੀਤ ਨਿਰਮਾਤਾਵਾਂ ਅਤੇ ਮਿਊਜ਼ਿਕ ਕੰਪਨੀਆਂ ਦੇ ਮਾਲਕਾਂ ਨੂੰ ਇਹ ਬੇਨਤੀ ਕੀਤੀ ਹੈ ਕਿ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਆਗਮੀ ਪ੍ਰੋਜੈਕਟਸ ਅਤੇ ਗੀਤਾਂ ਨੂੰ ਲੀਕ ਨਾ ਕਰਨ। ਕੋਈ ਵੀ ਗੀਤ ਜਾਂ ਕੋਈ ਵੀਡੀਓ ਤੇ ਹੋਰਨਾਂ ਪ੍ਰੋਜੈਕਟਸ ਨੂੰ ਸਿੱਧੂ ਦੇ ਪਿਤਾ ਦੀ ਸਹਿਮਤੀ ਤੋਂ ਬਿਨਾਂ ਰਿਲੀਜ਼ ਕਰਨ ਤੋਂ ਗੁਰੇਜ਼ ਕਰਨ।

Image Source: Instagram

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਪੜ੍ਹੋ ਪੂਰੀ ਖ਼ਬਰ

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਧੂ ਦੇ ਗੀਤ ਲੀਕ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ। ਗਿੱਪੀ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਦੇ ਵਿੱਚ ਲਿਖਿਆ ਗਿਆ ਹੈ ਕਿ "ਕਿਰਪਾ ਕਰਕੇ 8 ਜੂਨ ਨੂੰ ਸਿੱਧੂ ਦੇ ਭੋਗ ਤੋਂ ਬਾਅਦ ਸਾਰੀ ਸਮੱਗਰੀ ਉਸ ਦੇ ਪਿਤਾ ਨੂੰ ਸੌਂਪ ਦਿਓ। ਸਿੱਧੂ ਮੂਸੇਵਾਲਾ ਦੇ ਪਿਤਾ ਦੀ ਆਗਿਆ ਤੋਂ ਬਿਨਾਂ ਉਸ ਦੇ ਆਉਣ ਵਾਲੇ ਟੈਰਕਸ ਨੂੰ ਲੀਕ ਕਰਨ ਤੋਂ ਗੁਰੇਜ਼ ਕਰੋ"।

You may also like