ਗਿੱਪੀ ਗਰੇਵਾਲ ਨੇ ਕਰਤਾ ਐਲਾਨ ਆਪਣੀ ਮਿਊਜ਼ਿਕ ਐਲਬਮ ‘Limited Edition’ ‘ਚੋਂ ਪਹਿਲੇ ਗੀਤ ਦਾ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | July 16, 2021

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ‘Limited Edition’ ਨੂੰ ਲੈ ਕੇ ਕਾਫੀ ਉਤਸੁਕ ਨੇ। ਇਸ ਐਲਬਮ ਦੀ ਦਰਸ਼ਕ ਵੀ ਬਹੁਤ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ। ਜਿਸ ਦੇ ਚੱਲਦੇ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਪਹਿਲੇ ਗੀਤ ‘2009 Reheated’ ਦਾ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕਰ ਦਿੱਤਾ ਹੈ।

gippy grewal image source- instagram
ਹੋਰ ਪੜ੍ਹੋ :  ਬੱਬੂ ਮਾਨ ਦੇ ਗੀਤ ‘ਨੀਂਦਰਾਂ ਨੀਂ ਆਉਂਦੀਆਂ’ ਨੂੰ ਆਪਣੇ ਅੰਦਾਜ਼ ‘ਚ ਗਾਇਆ ਯੁਵਰਾਜ ਹੰਸ ਨੇ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਹੋਰ ਪੜ੍ਹੋ :  ਅਮਰ ਨੂਰੀ ਨੇ ਸਾਂਝਾ ਕੀਤਾ ਆਪਣੇ ਮਰਹੂਮ ਪਤੀ ਸਰਦੂਲ ਸਿਕੰਦਰ ਦਾ ਇਹ ਅਣਦੇਖਿਆ ਵੀਡੀਓ, ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ ਇਹ ਵੀਡੀਓ
gippy grewal shared his new song poster from limited edition image source- instagram
ਗਿੱਪੀ ਗਰੇਵਾਲ ਨੇ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘2009-ReHeated ..ਰਿਲੀਜ਼ਿੰਗ 28th ਜੁਲਾਈ ਨੂੰ’। ਪ੍ਰਸ਼ੰਸਕਾਂ ਵੱਲੋਂ ਪੋਸਟਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਕਮੈਂਟ ਵੀ ਆ ਚੁੱਕੇ ਨੇ।
gippy grewal shared his new music album limited edition poster image source- instagram
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਜਗਦੇਵ ਮਾਨ ਨੇ ਲਿਖੇ ਨੇ ਤੇ ਮਿਊਜ਼ਿਕ ਭਿੰਦਾ ਔਜਲਾ ਦਾ ਹੋਵੇਗਾ। ਹੰਬਲ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ।  

0 Comments
0

You may also like