ਗਾਇਕ ਗਿੱਪੀ ਗਰੇਵਾਲ ਤੇ ਬੋਹੇਮੀਆ ਆਪਣੇ ਪ੍ਰਸ਼ੰਸਕਾਂ ਲਈ ਲੈ ਕੇ ਆ ਰਹੇ ਕੁਝ ਨਵਾਂ

Written by  Rupinder Kaler   |  November 09th 2019 10:29 AM  |  Updated: November 09th 2019 10:29 AM

ਗਾਇਕ ਗਿੱਪੀ ਗਰੇਵਾਲ ਤੇ ਬੋਹੇਮੀਆ ਆਪਣੇ ਪ੍ਰਸ਼ੰਸਕਾਂ ਲਈ ਲੈ ਕੇ ਆ ਰਹੇ ਕੁਝ ਨਵਾਂ

ਗਾਇਕ ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ਬਾਕਸ ਆਫ਼ਿਸ ਤੇ ਹਿੱਟ ਹੋਈ ਹੈ । ਇਹ ਫ਼ਿਲਮ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਈ ਹੈ ਕਿਉਂਕਿ ਇਸ ਵਿੱਚ ਦਰਸ਼ਕਾਂ ਦੇ ਮਨੋਰੰਜਨ ਲਈ ਹਰ ਤਰ੍ਹਾਂ ਦਾ ਮਸਾਲਾ ਮੌਜੂਦ ਹੈ । ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਵੀਡੀਓ ਸ਼ੇਅਰ ਕਰਕੇ ਸਰਪਰਾਈਜ ਦਿੱਤਾ ਹੈ ।

ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹਨਾਂ ਦੇ ਨਾਲ ਰੈਪਰ ਬੋਹੇਮੀਆ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਗਿੱਪੀ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ । ਉਹਨਾਂ ਨੇ ਲਿਖਿਆ ਹੈ ਕਿ ਉਹ ਕੁਝ ਨਵਾਂ ਕਰਨ ਜਾ ਰਹੇ ਹਨ ।

https://www.instagram.com/p/B4oVvppA1xN/

ਗਿੱਪੀ ਬੋਹੇਮੀਆ ਨਾਲ ਕੋਈ ਨਵਾਂ ਗਾਣਾ ਲੈ ਕੇ ਆ ਰਹੇ ਹਨ ਜਾਂ ਫ਼ਿਲਮ ਇਸ ਦਾ ਖੁਲਾਸਾ ਗਿੱਪੀ ਨੇ ਨਹੀਂ ਕੀਤਾ । ਪਰ ਏਨਾਂ ਜ਼ਰੂਰ ਹੈ ਕਿ ਜਦੋਂ ਦੋ ਵੱਡੇ ਕਲਾਕਾਰ ਇੱਕਠੇ ਹੁੰਦੇ ਹਨ ਤਾਂ ਕੁਝ ਨਵਾਂ ਜ਼ਰੂਰ ਹੁੰਦਾ ਹੈ, ਤੇ ਇਹ ਨਵਾਂ ਕੀ ਹੈ ਇਹ ਦੋਹਾਂ ਕਲਾਕਾਰਾਂ ਦੇ ਪ੍ਰਸ਼ੰਸਕਾਂ ਲਈ ਸਰਪਰਾਈਜ ਹੈ ।

https://www.instagram.com/p/B4jlxNcgYT1/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network