ਗਿੱਪੀ ਗਰੇਵਾਲ ਤੇ ਤਾਨੀਆ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦੀ ਸ਼ੂਟਿੰਗ ਹੋਈ ਖ਼ਤਮ, ਰੈਪਅੱਪ ਪਾਰਟੀ ਦੀਆਂ ਤਸਵੀਰਾਂ ਵਾਇਰਲ

written by Lajwinder kaur | December 30, 2022 02:27pm

Unchiyan Ne Gallan Tere Yaar Diyan movie: ਗਿੱਪੀ ਗਰੇਵਾਲ ਜਿਨ੍ਹਾਂ ਨੇ ਇਸ ਸਾਲ ਵੀ ਆਪਣੀ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਇਸ ਦੇ ਨਾਲ ਹੀ ਅਗਲੇ ਸਾਲ ਯਾਨੀਕਿ 2023 ਵਿੱਚ ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਹਨ। ਅਜਿਹੇ ਵਿੱਚ ਉਨ੍ਹਾਂ ਦੀ ਇੱਕ ਹੋਰ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਜੀ ਹਾਂ ਫ਼ਿਲਮ ਦੀ ਰੈਪਅੱਪ ਪਾਰਟੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਹੋਰ ਪੜ੍ਹੋ : ਗੈਰੀ ਸੰਧੂ ਦੇ ਘਰ ਹੋਈ ਚੋਰੀ, ਚੋਰਾਂ ਨੂੰ ਲਗਾਈ ਫ਼ਟਕਾਰ ਤੇ ਕਿਹਾ ਫੜ੍ਹਾਉਣ ਵਾਲੇ ਨੂੰ ਦਿੱਤਾ ਜਾਵੇਗਾ ਨਕਦ ਇਨਾਮ

actor gippy grewal with family

ਕੁਝ ਮਹੀਨੇ ਪਹਿਲਾਂ ਗਿੱਪੀ ਗਰੇਵਾਲ ਨੇ ਤਾਨੀਆ ਦੀ ਆਉਣ ਵਾਲੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਐਲਾਨ ਕੀਤਾ ਸੀ ਤੇ ਹੁਣ ਫ਼ਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਹ ਫ਼ਿਲਮ 8 ਮਾਰਚ, 2023 ਨੂੰ ਰਿਲੀਜ਼ ਹੋਣ ਵਾਲੀ ਹੈ।

Unchiyan

ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫ਼ਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ ’ਤੇ ਲੈ ਕੇ ਆਉਣਗੇ।

ਰਾਕੇਸ਼ ਧਵਨ ਵਲੋਂ ਲਿਖੀ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ’ਚ ਹਨ।

 

View this post on Instagram

 

A post shared by TANIA (@taniazworld)

You may also like