ਗਿੱਪੀ ਗਰੇਵਾਲ ਦੇ ਨਵੇਂ ਗੀਤ ‘ਵੇਅਰ ਬੇਬੀ ਵੇਅਰ’ ਦਾ ਖ਼ੂਬਸੂਰਤ ਟੀਜ਼ਰ ਆਇਆ ਸਾਹਮਣੇ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

written by Lajwinder kaur | December 30, 2019

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਨਵੇਂ ਗੀਤ ਵੇਅਰ ਬੇਬੀ ਵੇਅਰ(Where Baby Where) ਦੇ ਨਾਲ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਹ ਗਾਣਾ ਨਵੇਂ ਸਾਲ ‘ਚ ਦਰਸ਼ਕਾਂ ਦਾ ਮਨੋਰੰਜਨ ਕਰਦਾ ਹੋਇਆ ਨਜ਼ਰ ਆਵੇਗਾ। ਫ਼ਿਲਹਾਲ ਤਾਂ ਗੀਤ ਦਾ ਸ਼ਾਨਦਾਰ ਟੀਜ਼ਰ ਸਾਹਮਣੇ ਆ ਚੁੱਕਿਆ ਹੈ। ਜਿਸ ‘ਚ ਗਿੱਪੀ ਗਰੇਵਾਲ ਦੀ ਡੈਸ਼ਿੰਗ ਲੁੱਕ ਤੇ ਵਿਦੇਸ਼ੀ ਮਾਡਲ Amanda Cerny  ਦੀ ਗਲੈਮਰਸ ਲੁੱਕ ਦੇਖਣ ਨੂੰ ਮਿਲ ਰਹੀ ਹੈ।

ਹੋਰ ਵੇਖੋ:ਸ਼ਾਨਦਾਰ ਐਕਸ਼ਨ ਤੇ ਡਾਇਲਾਗ ਨਾਲ ਭਰਿਆ ਆਰਿਆ ਬੱਬਰ ਦੀ ਫ਼ਿਲਮ ‘ਗਾਂਧੀ ਫੇਰ ਆ ਗਿਆ’ ਦਾ ਟੀਜ਼ਰ

ਟੀਜ਼ਰ ਰਿਲੀਜ਼ ਤੋਂ ਬਾਅਦ ਟਰੈਂਡਿੰਗ ‘ਚ ਛਾਇਆ ਹੋਇਆ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ਦਰਸ਼ਕਾਂ ਨੂੰ ਇਹ ਖੂਬ ਪਸੰਦ ਆ ਰਿਹਾ ਹੈ। ਟੀਜ਼ਰ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ। ਜੇ ਗੱਲ ਕਰੀਏ ਬੋਲਾਂ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗੀਤਕਾਰ ਜਾਨੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੁੱਖੀ ਮਿਊਜ਼ਿਕਲ ਡੌਕਟਰਜ਼ ਦਾ ਹੋਵੇਗਾ। ਮਸ਼ਹੂਰ ਫ਼ਿਲਮ ਤੇ ਵੀਡੀਓ ਡਾਇਰੈਕਟਰ ਬਲਜੀਤ ਸਿੰਘ ਦਿਓ ਨੇ ਇਸ ਵੀਡੀਓ ਨੂੰ ਡਾਇਰੈਕਟ ਕੀਤਾ ਹੈ। ਇਹ ਗੀਤ ਗਿੱਪੀ ਗਰੇਵਾਲ ਦੇ ਜਨਮ ਦਿਨ ਦੇ ਮੌਕੇ ‘ਤੇ ਯਾਨੀ ਕਿ 2 ਜਨਵਰੀ ਨੂੰ ਦਰਸ਼ਕਾਂ ਦੀ ਝੋਲੀ ਪੈ ਜਾਵੇਗਾ। ਫੈਨਜ਼ ‘ਚ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ।

ਗਿੱਪੀ ਗਰੇਵਾਲ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ। ਹਾਲ ਹੀ ‘ਚ ਉਹ ਬੋਹੇਮੀਆ ਦੇ ਨਾਲ ਆਪਣਾ ਸਿੰਗਲ ਟਰੈਕ ਖਤਰਨਾਕ ਲੈ ਕੇ ਆਏ ਸਨ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ਨਵੇਂ ਸਾਲ ‘ਚ ‘ਇੱਕ ਸੰਧੂ ਹੁੰਦਾ ਸੀ’ ਦੇ ਨਾਲ ਸਿਲਵਰ ਸਕਰੀਨ ਉੱਤੇ ਐਕਸ਼ਨ ਦਾ ਜਲਵਾ ਬਿਖੇਰਦੇ ਨਜ਼ਰ ਆਉਣਗੇ।

0 Comments
0

You may also like