ਗਿੱਪੀ ਗਰੇਵਾਲ ਨੇ ਗੁਰਬਾਜ਼ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਕੇ ਸਭ ਨੂੰ ਲੋਹੜੀ ਦੇ ਤਿਉਹਾਰ ਦੀ ਦਿੱਤੀ ਵਧਾਈ

written by Lajwinder kaur | January 13, 2022

ਲੋਹੜੀ  (Lohri2022) ਦਾ ਤਿਉਹਾਰ ਉੱਤਰ ਭਾਰਤ ਖ਼ਾਸ ਕਰਕੇ ਪੰਜਾਬ ਅਤੇ ਹਰਿਆਣਾ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਤਿਉਹਾਰ ਨੂੰ ਲੈ ਕੇ ਪੰਜਾਬੀਆਂ ‘ਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲਦਾ ਹੈ । ਲੋਹੜੀ ਮਕਰ ਸੰਗਰਾਂਦ ਤੋਂ ਇੱਕ ਦਿਨ ਪਹਿਲਾਂ ਮਨਾਈ ਜਾਂਦੀ ਹੈ। ਲੋਹੜੀ ਦਾ ਤਿਉਹਾਰ 13 ਜਨਵਰੀ ਨੂੰ ਮਨਾਇਆ ਜਾਂਦਾ ਹੈ। ਜਿਸ ਕਰਕੇ ਪੰਜਾਬੀ ਕਲਾਕਾਰ ਵੀ ਬਹੁਤ ਹੀ ਗਰਮਜੋਸ਼ੀ ਦੇ ਨਾਲ ਇਸ ਤਿਉਹਾਰ ਨੂੰ ਸੈਲੀਬ੍ਰੇਟ ਕਰਦੇ ਨੇ। ਗਾਇਕ ਗਿੱਪੀ ਗਰੇਵਾਲ Gippy Grewal ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਲੋਹੜੀ (Lohri 2022)ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਪੋਸਟ ਪਾਈ ਹੈ।

ਹੋਰ  ਪੜ੍ਹੋ : ਓ ਹੋ ਜਾਣੋ ਕਿਸ ਵਜ੍ਹਾ ਕਰਕੇ ਮਿਸ ਪੂਜਾ ਨੂੰ ਭੱਜਣਾ ਪਿਆ ਏਅਰਪੋਰਟ ਤੋਂ, ਵੀਡੀਓ ਹੋਈ ਵਾਇਰਲ

gippy grewal birthday celebrationa and gurbaaz grewal lohri celebration

ਗਿੱਪੀ ਗਰੇਵਾਲ ਨੇ ਗੁਰਬਾਜ਼ (Gurbaaz Grewal)ਦੀ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਲੋਹੜੀ ਸਭ ਨੂੰ ...#BossBaby @thegurbaazgrewal ❤️ #family’। ਇਸ ਤਸਵੀਰ ਚ ਗੁਰਬਾਜ਼ ਨਜ਼ਰ ਆ ਰਿਹਾ ਹੈ ਤੇ ਬਾਕੀ ਪਰਿਵਾਰ ਉਸ ਦੇ ਪਿੱਛੇ ਖੜ੍ਹੇ ਹੋਏ ਨਜ਼ਰ ਆ ਰਹੇ ਨੇ, ਜੋ ਕਿ ਕੁਝ ਬਲਰ ਨਜ਼ਰ ਆ ਰਹੇ ਨੇ। ਇਸ ਪੋਸਟ ਉੱਤੇ ਕੁਝ ਹੀ ਸਮੇਂ ਚ ਲੱਖਾਂ ਦੀ ਗਿਣਤੀ ਚ ਲਾਈਕਸ ਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਹਨ। ਹਰ ਕੋਈ ਗੁਰਬਾਜ਼ ਦੀ ਕਿਊਟਨੈੱਸ ਦੀ ਤਾਰੀਫ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਕਮੈਂਟ ਚ ਗੁਰਬਾਜ਼ ਲਈ ਹਾਰਟ ਵਾਲੇ ਇਮੋਜ਼ੀ ਪੋਸਟ ਕਰ ਰਹੇ ਨੇ। ਦੋ ਸਾਲਾਂ ਦੇ ਗੁਰਬਾਜ਼ ਨੂੰ ਸੋਸ਼ਲ ਮੀਡੀਆ ਉੱਤੇ ਲੋਕੀਂ ਖੂਬ ਪਸੰਦ ਕਰਦੇ ਨੇ। ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਵੀ ਗੁਰਬਾਜ਼ ਦੀਆਂ ਵੀਡੀਓਜ਼ ਤੇ ਤਸਵੀਰਾਂ ਦੀ ਉਡੀਕ ਕਰਦੇ ਰਹਿੰਦੇ ਨੇ।

gurbaaz's lohri

ਹੋਰ  ਪੜ੍ਹੋ : ਸੰਨੀ ਦਿਓਲ ਬੱਚਿਆਂ ਵਾਂਗ ਬਰਫ ‘ਚ ਖੇਡਦੇ ਨਜ਼ਰ ਆਏ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਹੀਰੋ ਦਾ ਇਹ ਕੂਲ ਅੰਦਾਜ਼, ਦੇਖੋ ਵੀਡੀਓ

ਹਾਲ ਹੀ ਚ ਗੁਰਬਾਜ਼ ਦੀਆਂ ਕੁਝ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਦੱਸ ਦਈਏ ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ ਤੇ ਗੁਰਬਾਜ਼ ਗਰੇਵਾਲ ਦੀ ਗ੍ਰੈਂਡ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਸੀ। ਜਿਸ ਕਈ ਨਾਮੀ ਗਾਇਕ ਜਿਵੇਂ ਗੁਰਦਾਸ ਮਾਨ, ਰਣਜੀਤ ਬਾਵਾ, ਪਰਮੀਸ਼ ਵਰਮਾ, ਅੰਮ੍ਰਿਤ ਮਾਨ, ਜਸਬੀਰ ਜੱਸੀ, ਕੁਲਵਿੰਦਰ ਬਿੱਲਾ, ਅਲਾਪ ਸਿਕੰਦਰ ਤੋਂ ਇਲਾਵਾ ਲਗਭਗ ਹਰ ਪੰਜਾਬੀ ਕਲਾਕਾਰ ਪਹੁੰਚਿਆ ਹੋਇਆ ਸੀ।

 

 

You may also like