
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ 𝗚𝗶𝗽𝗽𝘆 𝗚𝗿𝗲𝘄𝗮𝗹ਜਿਨ੍ਹਾਂ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਇਮੋਸ਼ਨਲ ਪੋਸਟ ਪਾਈ ਹੈ। ਅੱਜ ਉਨ੍ਹਾਂ ਦੇ ਪਿਤਾ ਦੀ 19ਵੀਂ ਬਰਸੀ ਹੈ। ਗਿੱਪੀ ਗਰੇਵਾਲ ਨੇ ਇੱਕ ਭਾਵੁਕ ਪੋਸਟ ਪਾ ਕੇ ਆਪਣੇ ਮਰਹੂਮ ਪਿਤਾ ਨੂੰ ਯਾਦ ਕੀਤਾ ਹੈ।
ਗਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਤੇ ਉਨ੍ਹਾਂ ਨੇ ਨਾਲ ਕੈਪਸ਼ਨ ‘ਚ ਲਿਖਿਆ ਹੈ- ‘ਮਿਸ ਯੂ ਡੈਡੀ 😔...ਅੱਜ 19 ਸਾਲ ਹੋ ਗਏ ਨੇ ਤੁਹਾਡੇ ਤੋਂ ਬਿਨਾਂ 😔 #19yearswithoutyou’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਗਿੱਪੀ ਨੇ ਆਪਣੇ ਮਰਹੂਮ ਪਿਤਾ ਦੀ ਸਕੈੱਚ ਕੀਤੀ ਹੋਈ ਤਸਵੀਰ ਸ਼ੇਅਰ ਕੀਤੀ ਹੈ। ਗਿੱਪੀ ਗਰੇਵਾਲ ਨੂੰ ਹਮੇਸ਼ਾ ਇਸ ਗੱਲ ਦਾ ਦੁੱਖ ਰਹਿੰਦਾ ਹੈ ਉਸਦੇ ਪਿਤਾ ਜੀ ਉਸਦੀ ਕਾਮਯਾਬੀ ਨਹੀਂ ਦੇਖ ਪਾਏ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ । ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਐਕਟਿਵ ਨੇ। ਉਹ ਪੰਜਾਬੀ ਫ਼ਿਲਮੀ ਜਗ ਦੇ ਵੀ ਨਾਮੀ ਐਕਟਰ। ਇਸ ਤੋਂ ਇਲਾਵਾ ਡਾਇਰੈਕਟਰ ਤੇ ਲੇਖਕ ਵੀ ਲੋਹਾ ਮੰਨਵਾ ਚੁੱਕੇ ਹਨ। ਉਹ ਪੰਜਾਬੀ ਸਿਨੇਮਾ ਨੂੰ ਅਰਦਾਸ ਤੇ ਅਰਦਾਸ ਕਰਾਂ ਵਰਗੀਆਂ ਬਾਕਮਾਲ ਫ਼ਿਲਮਾਂ ਦੇ ਚੁੱਕੇ ਹਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਪਾਣੀ ਚ ਮਧਾਣੀ ਤੇ ਸ਼ਾਵਾ ਨੀ ਗਿਰਧਾਰੀ ਲਾਲ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ।
View this post on Instagram