
Gippy Grewal cute family pic: ਗਿੱਪੀ ਗਰੇਵਾਲ ਜੋ ਕਿ ਇੰਨ੍ਹੀ ਦਿਨੀਂ ਵਿਦੇਸ਼ ਵਿੱਚ ਆਪਣੀ ਅਗਲੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਕਰ ਰਹੇ ਹਨ। ਜਿਸ ਕਰਕੇ ਉਹ ਸ਼ੂਟਿੰਗ ਦੌਰਾਨ ਅਕਸਰ ਹੀ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਨਾਲ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਗਿੱਪੀ ਗਰੇਵਾਲ ਦੀ ਇੱਕ ਪਰਿਵਾਰਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਸਵਾਲਾਂ 'ਤੇ ਲੋਟਪੋਟ ਹੋਏ ਆਯੁਸ਼ਮਾਨ ਖੁਰਾਣਾ ਨੇ ਕਿਹਾ- ‘ਅੱਜ ਤੱਕ ਅਜਿਹਾ ਇੰਟਰਵਿਊ ਨਹੀਂ ਦੇਖਿਆ’

ਹੰਬਲ ਮਿਊਜ਼ਿਕ ਨਾਮ ਦੇ ਇੰਸਟਾਗ੍ਰਾਮ ਪੇਜ਼ ਨੇ ਗਿੱਪੀ ਗਰੇਵਾਲ ਦੀ ਇਹ ਪਰਿਵਾਰਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਅਤੇ ਆਪਣੇ ਤਿੰਨੋਂ ਪੁੱਤਰ ਏਕਮ, ਸ਼ਿੰਦਾ ਅਤੇ ਗੁਰਬਾਜ਼ ਦੇ ਨਾਲ ਨਜ਼ਰ ਆ ਰਹੇ ਹਨ। ਇਹ ਤਸਵੀਰ ਬਹੁਤ ਫੈਨਜ਼ ਖੂਬ ਪਿਆਰ ਲੁੱਟ ਰਹੇ ਨੇ ਤੇ ਜੰਮ ਕੇ ਤਾਰੀਫ ਕਰ ਰਹੇ ਹਨ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਸਾਲ ਉਨ੍ਹਾਂ ਲਈ ਕਾਫੀ ਸ਼ਾਨਦਾਰ ਰਿਹਾ। ਉਨ੍ਹਾਂ ਨੇ ਬੈਕ ਟੂ ਬੈਕ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਹਾਲ ਵਿੱਚ ਰਿਲੀਜ਼ ਹੋਈ ਫ਼ਿਲਮ ਹਨੀਮੂਨ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਹੈ। 2 ਦਸੰਬਰ ਨੂੰ ਨੀਰੂ ਬਾਜਵਾ, ਰਾਣਾ ਰਣਬੀਰ ਤੇ ਜੈਜ਼ੀ ਬੀ ਦੀ ਫ਼ਿਲਮ ਸਨੋਅਮੈਨ ਰਿਲੀਜ਼ ਹੋਣ ਜਾ ਰਹੀ ਹੈ ਜਿਸ ਨੂੰ ਗਿੱਪੀ ਗਰੇਵਾਲ ਤੇ ਅਮਨ ਖਟਕਰ ਪ੍ਰੋਡਿਊਸ ਕੀਤਾ ਹੈ। ਇਸ ਤੋਂ ਇਲਾਵਾ ਗੀਤ ਗਰੇਵਾਲ ਦੀ ਕਈ ਫ਼ਿਲਮ ਅਗਲੇ ਸਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ।

View this post on Instagram