Advertisment

ਗਿੱਪੀ ਗਰੇਵਾਲ ਦੇ ਜਵਾਕਾਂ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ‘Halloween’, ਦੇਖੋ ਵੀਡੀਓ ਕਿਉਂ ਇਸ ਵਾਰ ਸ਼ਿੰਦੇ ਨੂੰ ਪਿਆ ਭੱਜਣਾ

author-image
By Lajwinder kaur
New Update
ਗਿੱਪੀ ਗਰੇਵਾਲ ਦੇ ਜਵਾਕਾਂ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ‘Halloween’, ਦੇਖੋ ਵੀਡੀਓ ਕਿਉਂ ਇਸ ਵਾਰ ਸ਼ਿੰਦੇ ਨੂੰ ਪਿਆ ਭੱਜਣਾ
Advertisment
ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਦੇ ਨਾਲ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾਂਦਾ ਹੈ। ਏਨੀਂ ਦਿਨੀਂ ਦੁਨੀਆ ਭਰ ‘ਚ ਲੋਕ ਹੈਲੋਵੀਨ ਨੂੰ ਬਹੁਤ ਹੀ ਉਤਸ਼ਾਹ ਦੇ ਨਾਲ ਸੈਲੀਬ੍ਰੇਟ ਕਰ ਰਹੇ ਹਨ। ਸ਼ਿੰਦਾ ਗਰੇਵਾਲ (Shinda Grewal), ਏਕਮ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਵੀ ਹੈਲੋਵੀਨ ਨੂੰ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆਏ।
Advertisment
ਹੋਰ ਪੜ੍ਹੋ : ਗਾਇਕਾ ਮਿਸ ਪੂਜਾ ਬਣੀ ਮਾਂ, ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ Gippy-Shinda-ekom ਸ਼ਿੰਦਾ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਮਜ਼ੇਦਾਰ ਵੀਡੀਓ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਸ਼ਿੰਦਾ ਗਰੇਵਾਲ ਡਰਾਵਨਾ ਜੋਕਰ ਵਾਲੀ ਲੁੱਕ ‘ਚ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਉਹ ਆਪਣੇ ਛੋਟੇ ਭਰਾ ਗੁਰਬਾਜ਼ ਨੂੰ ਡਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਪਰ ਫਿਰ ਏਕਮ ਗਰੇਵਾਲ ਵੀਡੀਓ ‘ਚ ਐਂਟਰੀ ਮਾਰਦਾ ਹੈ ਤੇ ਸ਼ਿੰਦੇ ਨੂੰ ਡਰਾ ਕੇ ਭੱਜਣ ਲਈ ਮਜ਼ਬੂਰ ਕਰ ਦਿੰਦਾ ਹੈ। ਵੀਡੀਓ ‘ਚ ਤੁਸੀਂ ਦੇਖੋਗੇ ਕਿ ਸ਼ਿੰਦਾ ਆਪਣੇ ਵੱਡੇ ਭਰਾ ਤੋਂ ਡਰ ਕੇ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਮਸਤੀ ਵਾਲਾ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਹੋਰ ਪੜ੍ਹੋ : Tu Yaheen Hai (TRIBUTE) : ਹਰ ਇੱਕ ਦੀਆਂ ਅੱਖਾਂ ਨੂੰ ਨਮ ਕਰ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਸਿਧਾਰਥ ਸ਼ੁਕਲਾ ਦੇ ਲਈ ਗਾਇਆ ਗੀਤ, ਦੇਖੋ ਵੀਡੀਓ
Advertisment
publive-image ਜੇ ਗੱਲ ਕਰੀਏ ਸ਼ਿੰਦਾ ਗਰੇਵਾਲ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਫ਼ਿਲਮ ਹੌਸਲਾ ਰੱਖ ਕਰਕੇ ਖੂਬ ਸੁਰਖੀਆਂ ਵਟੋਰ ਰਿਹਾ ਹੈ। ਜੀ ਹਾਂ ਇਸ ਫ਼ਿਲਮ ‘ਚ ਉਹ ਬਤੌਰ ਬਾਲ ਕਲਾਕਾਰ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸ਼ਿੰਦਾ ਆਪਣੀ ਅਦਾਕਾਰੀ ਦਾ ਲੋਹਾ ਅਰਦਾਸ ਕਰਾਂ ਫ਼ਿਲਮ ‘ਚ ਮੰਨਵਾ ਚੁੱਕਿਆ ਹੈ। ਹਾਲ ਹੀ ‘ਚ ਸ਼ਿੰਦਾ ਗਰੇਵਾਲ ਆਪਣੀ ਫਰਸਟ ਗੀਤ ਵੀ ਲੈ ਕੇ ਆਇਆ ਸੀ। ਉਹ ਆਪਣੀ ਮਸਤੀ ਵਾਲੀ ਵੀਡੀਓਜ਼ ਕਰਕੇ ਸੋਸ਼ਲ ਮੀਡੀਆ ਉੱਤੇ ਛਾਇਆ ਰਹਿੰਦਾ ਹੈ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਇਸ ਹਫਤੇ ਆਪਣੀ ਫ਼ਿਲਮ ਪਾਣੀ ‘ਚ ਮਧਾਣੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।  
 
View this post on Instagram
 

A post shared by Shinda Grewal (@iamshindagrewal_)

Advertisment

Stay updated with the latest news headlines.

Follow us:
Advertisment
Advertisment
Latest Stories
Advertisment