ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਸ਼ੂਟਿੰਗ ਸ਼ੁਰੂ
ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਸ਼ੂਟਿੰਗ ਸ਼ੁਰੂ
ਗਿੱਪੀ ਗਰੇਵਾਲ (Gippy Grewal) ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'Yaar Mera Titliaan Warga' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਗਿੱਪੀ ਨੇ ਕੁਝ ਹਫ਼ਤੇ ਪਹਿਲਾਂ ਇਸ ਫ਼ਿਲਮ ਦਾ ਐਲਾਨ ਕੀਤਾ ਸੀ। ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਦੇ ਮੇਕਰਸ ਵੱਲੋਂ ਇੱਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਮੁਤਾਬਕ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਇਸ ਫ਼ਿਲਮ ਦਾ ਐਲਾਨ ਅਕਤੂਬਰ ਦੇ ਅੰਤ ਵਿੱਚ ਕੀਤਾ ਗਿਆ ਸੀ ਤੇ ਟੀਮ ਨੇ ਸ਼ੂਟ ਦੀ ਸ਼ੁਰੂਆਤ ਦਾ ਨਵਾਂ ਐਲਾਨ ਕਰ ਦੱਸਿਆ ਕਿ ਇਸ ਫਿਲਮ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
Image From Instagram
ਹੋਰ ਪੜ੍ਹੋ :
ਬਾਲੀਵੁੱਡ ਅਦਾਕਾਰਾ ਸੰਜਨਾ ਸਾਂਘੀ ਪਹੁੰਚੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਘਰ ਦਾ ਲਿਆ ਆਸ਼ੀਰਵਾਦ
Image From Instagram
"Yaar Mera Titliaan Warga' ਫਿਲਮ ਰਾਹੀਂ ਵਿਕਾਸ ਵਸ਼ਿਸ਼ਟ ਨਿਰਦੇਸ਼ਕ ਦੇ ਤੌਰ ਤੇ ਡੈਬਿਊ ਕਰੇਗਾ। ਗਿੱਪੀ ਗਰੇਵਾਲ (Gippy Grewal) ਤੇ ਤਨੂੰ ਗਰੇਵਾਲ ਫਿਲਮ ਵਿੱਚ ਮੁੱਖ ਭੂਮਿਕਾਵਾਂ ਨਿਭਾਉਣਗੇ ਤੇ ਕਰਮਜੀਤ ਅਨਮੋਲ, ਰਾਜ ਧਾਲੀਵਾਲ ਸਮੇਤ ਹੋਰ ਕਈ ਕਲਾਕਾਰ ਅਹਿਮ ਕਿਰਦਾਰਾਂ ਵਿੱਚ ਨਜ਼ਰ ਆਉਣਗੇ । ਗਿੱਪੀ ਗਰੇਵਾਲ ਨੇ ਯਾਰ ਮੇਰਾ ਤਿਤਲੀਆਂ ਵਾਰਗਾ ਨੂੰ ਪ੍ਰੋਡਿਊਸ ਕਰਨ ਦਾ ਫੈਸਲਾ ਕੀਤਾ ਹੈ।
View this post on Instagram
ਜਿਵੇਂ ਕਿ ਨਿਰਮਾਤਾਵਾਂ ਦੁਆਰਾ ਪਹਿਲਾਂ ਹੀ ਖੁਲਾਸਾ ਕੀਤਾ ਗਿਆ ਹੈ, ਇਹ ਫਿਲਮ ਸਾਲ 2022 ਵਿੱਚ ਰਿਲੀਜ਼ ਹੋਵੇਗੀ । ਇਸ ਫਿਲਮ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ ਅਤੇ ਇਸ ਨੂੰ ਹੰਬਲ ਮੋਸ਼ਨ ਪਿਕਚਰਜ਼ ਦੇ ਲੇਬਲ ਹੇਠ ਪੇਸ਼ ਕੀਤਾ ਜਾਵੇਗਾ। ਹੈਪੀ ਰਾਏਕੋਟੀ, ਜਤਿੰਦਰ ਸ਼ਾਹ, ਮਿਕਸ ਸਿੰਘ ਅਤੇ ਹੋਰ ਫਿਲਮ ਦੇ ਗਾਣੇ ਤਿਆਰ ਕਰ ਰਹੇ ਹਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
