ਗਿੱਪੀ ਗਰੇਵਾਲ ਦੀ ਆਵਾਜ਼ ‘ਚ ਨਵਾਂ ਗੀਤ ‘ਸਵਾ ਸਵਾ ਲੱਖ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | December 28, 2021

ਗਿੱਪੀ ਗਰੇਵਾਲ ਦੀ ਆਵਾਜ਼ ‘ਚ ਨਵਾਂ ਗੀਤ (New Song) ‘ਸਵਾ ਸਵਾ ਲੱਖ’ (Sawa Sawa Lakh)  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਸਿੱਧ ਸੰਗੀਤ ਡਾਇਰੈਕਟਰ ਜਤਿੰਦਰ ਸ਼ਾਹ ਨੇ । ਇਸ ਗੀਤ ਦੀ ਫੀਚਰਿੰਗ ‘ਚ ਗਿੱਪੀ ਗਰੇਵਾਲ(Gippy Grewal), ਹਿਮਾਂਸ਼ੀ ਖੁਰਾਣਾ, ਨੀਰੂ ਬਾਜਵਾ, ਸੁਰੀਲੀ ਗੌਤਮ, ਪਾਇਲ ਰਾਜਪੂਤ ਸਣੇ ਕਈ ਕਲਾਕਾਰ ਨਜ਼ਰ ਆ ਰਹੀਆਂ ਹਨ । ਇਸ ਤੋਂ ਇਲਾਵਾ ਕਰਮਜੀਤ ਅਨਮੋਲ ਸਣੇ ਹੋਰ ਕਈ ਕਲਾਕਾਰ ਵੀ ਦਿਖਾਈ ਦੇ ਰਹੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

Neeru Bajwa - image From Gippy Grewal Song

ਹੋਰ ਪੜ੍ਹੋ : ਅੰਗਰੇਜ਼ੀ ਬੀਟ ‘ਤੇ ਜਦੋਂ ਦੇਸੀ ਕਵੀਨ ਸਪਨਾ ਚੌਧਰੀ ਨੇ ਲਗਾਏ ਠੁਮਕੇ, ਵੀਡੀਓ ਹੋ ਰਿਹਾ ਵਾਇਰਲ

ਦੱਸ ਦਈਏ ਕਿ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ਦਾ ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਇਹ ਫ਼ਿਲਮ ਕੁਝ ਦਿਨ ।ਪਹਿਲਾਂ ਹੀ ਰਿਲੀਜ਼ ਹੋਈ ਹੈ । ਇਸ ਫ਼ਿਲਮ ਦੀ ਕਹਾਣੀ ਫ਼ਿਲਮ ਦੇ ਕਿਰਦਾਰ ਗਿਰਧਾਰੀ ਲਾਲ ਦੇ ਆਲੇ ਦੁਆਲੇ ਘੁੰਮਦੀ ਹੈ । ਜੋ ਹਰ ਸੋਹਣੀ ਕੁੜੀ ਨੂੰ ਵੇਖ ਕੇ ਆਪਣਾ ਦਿਲ ਹਾਰ ਬੈਠਦਾ ਹੈ ।

gippy Grewal song- image From gippy Grewal song

ਇਹ ਫ਼ਿਲਮ ਡਰਾਮਾ ਪੀਰੀਅਡ ਫ਼ਿਲਮ ਹੈ ।ਜਿਸ ‘ਚ ਵੱਡੀ ਗਿਣਤੀ ‘ਚ ਸਿਤਾਰੇ ਸ਼ਾਮਿਲ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । ਇਸ ਤੋਂ ਪਹਿਲਾਂ ਉਨਾਂ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਨਜ਼ਰ ਆਈ ਸੀ । ਨੀਰੂ ਬਾਜਵਾ ਦੇ ਨਾਲ ਗਿੱਪੀ ਗਰੇਵਾਲ ਦੀ ਇਹ ਪਹਿਲੀ ਫ਼ਿਲਮ ਸੀ । ਜਿਸ ਤੋਂ ਬਾਅਦ ਨੀਰੂ ਬਾਜਵਾ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆਈ ਹੈ ।ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਹੌਲੀ ਹੌਲੀ ਉਹ ਗਾਇਕੀ ਦੇ ਖੇਤਰ ਚੋਂ ਅਦਾਕਾਰੀ ਦੇ ਖੇਤਰ ‘ਚ ਆ ਗਏ ।

You may also like