ਗਿੱਪੀ ਗਰੇਵਾਲ ਦੀ ਭਤੀਜੀ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਮਾਂ ਨੂੰ ਦਿੱਤੀ ਜਨਮਦਿਨ ਦੀ ਵਧਾਈ

Written by  Shaminder   |  July 07th 2022 06:47 PM  |  Updated: July 07th 2022 06:48 PM

ਗਿੱਪੀ ਗਰੇਵਾਲ ਦੀ ਭਤੀਜੀ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਮਾਂ ਨੂੰ ਦਿੱਤੀ ਜਨਮਦਿਨ ਦੀ ਵਧਾਈ

ਗਿੱਪੀ ਗਰੇਵਾਲ (Gippy Grewal) ਦੀ ਭਤੀਜੀ (Niece) ਮੁਸਕਾਨ ਗਰੇਵਾਲ ਨੇ ਆਪਣੀ ਮੰਮੀ ਦੇ ਜਨਮ ਦਿਨ ‘ਤੁ ਬਹੁਤ ਹੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮੁਸਕਾਨ ਨੇ ਆਪਣੀ ਮਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । ਗਿੱਪੀ ਗਰੇਵਾਲ ਦੀ ਭਤੀਜੀ ਦਾ ਵਿਆਹ ਜਨਵਰੀ ਮਹੀਨੇ ‘ਚ ਹੋਇਆ ਸੀ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਆਪਣੇ ਬੱਚਿਆਂ ਦੇ ਨਾਲ ਵੈਕੇਸ਼ਨ ਮਨਾਉਂਦੇ ਆਏ ਨਜ਼ਰ, ਬੇਟਿਆਂ ਦੇ ਨਾਲ ਮਸਤੀ ਦਾ ਵੀਡੀਓ ਕੀਤਾ ਸਾਂਝਾ

ਇਸ ਵਿਆਹ 'ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਵੱਡੇ ਭਰਾ ਦੀ ਧੀ ਮੁਸਕਾਨ ਗਰੇਵਾਲ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਗਿੱਪੀ ਗਰੇਵਾਲ ਨੇ ਵੀ ਭਤੀਜੀ ਦੇ ਵਿਆਹ ‘ਚ ਖੂਬ ਰੌਣਕਾਂ ਲਾਈਆਂ ਸਨ ।

ਹੋਰ ਪੜ੍ਹੋ : ਚਾਰ ਸਾਲ ਪਹਿਲਾਂ ਡਾ. ਗੁਰਪ੍ਰੀਤ ਕੌਰ ਨੂੰ ਮਿਲੇ ਸਨ ਭਗਵੰਤ ਮਾਨ, ਮਾਂ ਅਤੇ ਭੈਣ ਦੇ ਕਹਿਣ ‘ਤੇ ਕਰਵਾਇਆ ਦੂਜਾ ਵਿਆਹ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆਏ । ਜਲਦ ਹੀ ਉਹ ਆਪਣੀ ਫ਼ਿਲਮ ‘ਹਨੀਮੂਨ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ‘। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਮਾਂ’ ਆਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਵਧੀਆ ਰਿਸਪਾਂਸ ਮਿਲਿਆ ਸੀ ।ਦਰਸ਼ਕ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network