ਗਿੱਪੀ ਗਰੇਵਾਲ ਦੀ ਭਤੀਜੀ ਨੇ ਮਾਪਿਆਂ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

written by Shaminder | January 09, 2023 10:36am

ਗਿੱਪੀ ਗਰੇਵਾਲ (Gippy Grewal) ਦੀ ਭਤੀਜੀ (Niece) ਮੁਸਕਾਨ ਗਰੇਵਾਲ (Muskaan Grewal)ਨੇ ਬੀਤੇ ਦਿਨੀਂ ਆਪਣੀ ਵੈਡਿੰਗ ਐਨੀਵਰਸਰੀ ਮਨਾਈ । ਇਸ ਮੌਕੇ ਉਸ ਨੇ ਆਪਣੀ ਵੈਡਿੰਗ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਸ ਨੇ ਬਹੁਤ ਹੀ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮੁਸਕਾਨ ਗਰੇਵਾਲ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਲਾਇਬ੍ਰੇਰੀ ‘ਚ ਇਸ ਮੁੰਡੇ ਨੂੰ ਨਿਹਾਰਦੀ ਨਜ਼ਰ ਆਈ ਅਦਾਕਾਰਾ ਨੀਰੂ ਬਾਜਵਾ, ਵੀਡੀਓ ਹੋ ਰਿਹਾ ਵਾਇਰਲ

ਇਸ ਤੋਂ ਇਲਾਵਾ ਉਸ ਦੀ ਦਾਦੀ ਮਾਂ ਵੀ ਇਨ੍ਹਾਂ ਤਸਵੀਰਾਂ ‘ਚ ਦਿਖਾਈ ਦੇ ਰਹੀ ਹੈ । ਤਸਵੀਰਾਂ ‘ਚ ਉਸ ਦਾ ਪਤੀ ਵੀ ਦਿਖਾਈ ਦੇ ਰਿਹਾ ਹੈ । ਦੱਸ ਦਈਏ ਕਿ ਇਹ ਤਸਵੀਰਾਂ ਉਸ ਦੀ ਵੈਡਿੰਗ ਐਨੀਵਰਸਰੀ ਦੀਆਂ ਹਨ । ਜਿਸ ਨੂੰ ਉਸ ਨੇ ਆਪਣੇ ਪਰਿਵਾਰ ਦੇ ਨਾਲ ਹੀ ਮਨਾਇਆ ਹੈ ।

Muskan Grewal image source :instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਸਮੁੰਦਰ ਦੀਆਂ ਲਹਿਰਾਂ ‘ਚ ਪਰਿਵਾਰ ਦੇ ਨਾਲ ਇੰਝ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਜਸ਼ਨ ਦੀਆਂ ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਤੀ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਮੁਸਕਾਨ ਗਰੇਵਾਲ ਦੀ ਇਹ ਪਹਿਲੀ ਵੈਡਿੰਗ ਐਨੀਵਰਸਰੀ ਸੀ ।

Muskan Grewal ,, image Source : Instagram

ਮੁਸਕਾਨ ਗਰੇਵਾਲ ਦਾ ਵਿਆਹ ਬੀਤੇ ਸਾਲ ਹੋਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਇਸ ਵਿਆਹ ‘ਚ ਜਸਬੀਰ ਜੱਸੀ, ਗੁਰਦਾਸ ਮਾਨ, ਅਮਰ ਨੂਰੀ ਸਣੇ ਕਈ ਵੱਡੇ ਸਿਤਾਰੇ ਪਹੁੰਚੇ ਸਨ ਅਤੇ ਕਈਆਂ ਗਾਇਕਾਂ ਨੇ ਇਸ ਵਿਆਹ ‘ਚ ਪਰਫਾਰਮ ਵੀ ਕੀਤਾ ਸੀ ।

You may also like