ਗਿੱਪੀ ਗਰੇਵਾਲ ਦੀ ਆਪਣੇ ਪਰਿਵਾਰ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

written by Shaminder | August 22, 2022

ਗਿੱਪੀ ਗਰੇਵਾਲ (Gippy Grewal) ਦੀ ਆਪਣੇ ਪਰਿਵਾਰ (Family) ਦੇ ਨਾਲ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ਨੂੰ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਸਾਂਝਾ ਕੀਤਾ ਹੈ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਦਾ ਪੂਰਾ ਪਰਿਵਾਰ ਇਸ ਤਸਵੀਰ ‘ਚ ਕਾਫੀ ਖੁਸ਼ ਦਿਖਾਈ ਦੇ ਰਿਹਾ ਹੈ ।

gippy grewal with family

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਲਾਲ ਸਿੰਘ ਚੱਢਾ ਫ਼ਿਲਮ ‘ਤੇ ਦਿੱਤਾ ਵੱਡਾ ਬਿਆਨ, ਕਿਹਾ ਮੇਰੀ ਸਲਾਹ ਨੂੰ ਕੀਤਾ ਗਿਆ ਸੀ …….

ਗਿੱਪੀ ਗਰੇਵਾਲ ਖੁਦ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਰਿਵਾਰ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਉਹ ਆਪਣੇ ਬੇਟਿਆਂ ਦੇ ਨਾਲ ਵੀ ਮਸਤੀ ਕਰਦੇ ਅਕਸਰ ਦਿਖਾਈ ਦਿੰਦੇ ਹਨ ।

Gippy Grewal With son-m image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਮਜ਼ੇਦਾਰ ਵੀਡੀਓ ਕੀਤਾ ਸਾਂਝਾ, ਕਿਹਾ ‘ਜ਼ਿੰਦਗੀ ਜਿਉਣ ਦੇ ਲਈ ਫਨ ਹੈ ਜ਼ਰੂਰੀ’

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਾਲਾਂਕਿ ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਕਾਮਯਾਬ ਰਹੇ ।

Gippy Grewal With Family-min image From instagram

ਗਿੱਪੀ ਗਰੇਵਾਲ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲਵਿੰਗ ਹੈ ਅਤੇ ਉਹ ਆਪਣੇ ਫੈਨਸ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ‘ਮਾਂ’ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਅਰਦਾਸ ਅਤੇ ਅਰਦਾਸ ਕਰਾਂ ਵਰਗੀਆਂ ਫ਼ਿਲਮਾਂ ਵੀ ੳੇੁਨ੍ਹਾਂ ਦੇ ਵੱਲੋਂ ਬਣਾਈਆਂ ਗਈਆਂ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

You may also like