ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਅਤੇ ਪਤਨੀ ਰਵਨੀਤ ਗਰੇਵਾਲ ਦਾ ਪਿਆਰਾ ਜਿਹਾ ਵੀਡੀਓ ਸੋਸ਼ਲ ਮੀਡੀਆ ‘ਤੇ ਛਾਇਆ, ਵੇਖੋ ਵੀਡੀਓ

written by Shaminder | November 01, 2022 05:27pm

ਗਿੱਪੀ ਗਰੇਵਾਲ (Gippy Grewal) ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ (Ravneet Grewal)  ਵੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਰਵਨੀਤ ਗਰੇਵਾਲ ਨੇ ਆਪਣਾ ਇੱਕ ਨਵਾਂ ਵੀਡੀਓ (New Video) ਸਾਂਝਾ ਕੀਤਾ ਹੈ । ਜਿਸ ‘ਚ ਉਹ ਗੁਰਬਾਜ਼ ਗਰੇਵਾਲ ਨੂੰ ਖਿਡਾਉੁਂਦੀ ਹੋਈ ਨਜ਼ਰ ਆ ਰਹੀ ਹੈ । ਉਹ ਗੁਰਬਾਜ਼ ਨੂੰ ਹਵਾ ‘ਚ ਉਛਾਲਦੇ ਹੋਏ ਦਿਖਾਈ ਦੇ ਰਹੀ ਹੈ ।

Ravneet Grewal Image Source : Instagram

ਹੋਰ ਪੜ੍ਹੋ : ਸਲਮਾਨ ਖ਼ਾਨ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਮਿਲੀ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ

ਇਸ ਵੀਡੀਓ ਦੇ ਬੈਕਗਰਾਊਂਡ ‘ਚ ਇੱਕ ਗੀਤ ਵੀ ਚੱਲ ਰਿਹਾ ਹੈ । ਮਾਂ ਪੁੱਤਰ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਇਸ ਜੋੜੀ ਦੇ ਤਿੰਨ ਬੇਟੇ ਹਨ ।

Ravneet Grewal With son Image Source : Instagram

ਹੋਰ ਪੜ੍ਹੋ :  ਅਮਰ ਨੂਰੀ ਨੇ ਸਰਦੂਲ ਸਿਕੰਦਰ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਦੇ ਹੋਏ ਕੀਤਾ ਯਾਦ, ਸਾਂਝੇ ਕੀਤੇ ਦਿਲ ਦੇ ਜਜ਼ਬਾਤ

ਜਿਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਵੀ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀਆਂ ਫ਼ਿਲਮਾਂ ‘ਚ ਰੁੱਝੇ ਹੋਏ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਕਈ ਹਿੱਟ ਗੀਤ ਵੀ ਇੰਡਸਟਰੀ ਨੂੰ ਦਿੱਤੇ ਹਨ ।

Ravneet grewal with sons-min image From instagram

ਬਾਅਦ ‘ਚ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਕਾਮਯਾਬੀ ਦੇ ਝੰਡੇ ਗੱਡੇ। ਜਲਦ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਉਨ੍ਹਾਂ ਦਾ ਵਿਚਕਾਰਲਾ ਪੁੱਤਰ ਸ਼ਿੰਦਾ ਗਰੇਵਾਲ ਵੀ ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕਿਆ ਹੈ ।

You may also like