ਗਿੱਪੀ ਗਰੇਵਾਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਹੋਈ ਸ਼ੁਰੂ, ਦੇਖੋ ਤਸਵੀਰਾਂ

Written by  Lajwinder kaur   |  November 16th 2022 08:55 PM  |  Updated: November 16th 2022 08:55 PM

ਗਿੱਪੀ ਗਰੇਵਾਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਹੋਈ ਸ਼ੁਰੂ, ਦੇਖੋ ਤਸਵੀਰਾਂ

Gippy Grewal news:  ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਕੈਰੀ ਆਨ ਜੱਟਾ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਐਕਟਰ ਨੇ ਫ਼ਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ: ਜਾਣੋ ‘BEST SCREENPLAY’ ਦੀ ਕੈਟਾਗਿਰੀ ਲਈ ਕਿਹੜੇ ਕਲਾਕਾਰਾਂ ਨੂੰ ਕੀਤਾ ਗਿਆ ਹੈ ਨਾਮਜ਼ਦ

Maujaan Hi Maujaan' Shooting starts

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ‘ਮੌਜਾਂ ਹੀ ਮੌਜਾਂ’ ਦੀ ਟੀਮ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਗਿੱਪੀ ਆਪਣੀ ਟੀਮ ਮੈਂਬਰਾਂ ਦੇ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਕੈਪਸ਼ਨ ਵਿੱਚ ਉਨ੍ਹਾਂ ਨੇ ਲਿਖਿਆ ਹੈ- ‘ਵਾਹਿਗੁਰੂ ਜੀ ਦੀ ਮੇਹਰ ਨਾਲ ਅੱਜ ਮੌਜਾਂ ਹੀ ਮੌਜਾਂ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

inside image of gippy grewal with team

ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਾਲ ਹੀ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਖਤਮ ਕੀਤੀ ਹੈ। ਹੁਣ ਉਨ੍ਹਾਂ ਨੇ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦੀ ਸ਼ੂਟਿੰਗ ਸ਼ੁਰੂ ਹੋਣਾ ਬਾਕੀ ਹੈ। ਇਹ ਸਾਰੀਆਂ ਹੀ ਫਿਲਮਾਂ 2023 ‘ਚ ਰਿਲੀਜ਼ ਹੋਣਗੀਆਂ। ਹਾਲ ਹੀ ‘ਚ ਉਨ੍ਹਾਂ ਦੀਆਂ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

Maujaan Hi Maujaan' Shooting starts images

 

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network