ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਸਾਂਝੀ ਕੀਤੀ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਕਿਊਟ ਤਸਵੀਰ

written by Shaminder | September 26, 2022 05:38pm

ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਇੱਕ ਤੋਂ ਬਾਅਦ ਇੱਕ ਪ੍ਰੋਜੈਕਟਸ ‘ਚ ਨਜ਼ਰ ਆ ਰਹੇ ਹਨ ।ਪ੍ਰੋਫੈਸ਼ਨਲ ਲਾਈਫ ‘ਚ ਉਹ ਜਿੰਨੇ ਜ਼ਿਆਦਾ ਰੁੱਝੇ ਰਹਿੰਦੇ ਹਨ । ਪਰ ਆਪਣੇ ਪਰਿਵਾਰ ਲਈ ਸਮਾਂ ਕੱਢਣਾ ਵੀ ਉਹ ਨਹੀਂ ਭੁੱਲਦੇ । ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ (Ravneet Grewal)ਵੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।

ravneet grewal pic

ਹੋਰ ਪੜ੍ਹੋ : ਵਿਦੇਸ਼ ‘ਚ ਰਹਿੰਦੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਕਿੰਨਾ ਜ਼ਿਆਦਾ ਹੈ ਮੋਹ, ਹਰਭਜਨ ਮਾਨ ਨੇ ਸਾਂਝਾ ਕੀਤਾ ਵੀਡੀਓ

ਹੁਣ ਰਵਨੀਤ ਗਰੇਵਾਲ ਨੇ ਆਪਣੇ ਸਭ ਤੋਂ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਗੁਰਬਾਜ਼ ਨੇ ਜੂੜਾ ਕੀਤਾ ਹੋਇਆ ਹੈ ਅਤੇ ਉਹ ਬਹੁਤ ਹੀ ਪਿਆਰਾ ਲੱਗ ਰਿਹਾ ਹੈ । ਮਾਂ ਪੁੱਤਰ ਦੀ ਇਸ ਜੋੜੀ ਨੂੰ ਪ੍ਰਸ਼ੰਸਕ ਪਸੰਦ ਕਰ ਰਹੇ ਹਨ ।ਰਵਨੀਤ ਗਰੇਵਾਲ ਅਤੇ ਗਿੱਪੀ ਗਰੇਵਾਲ ਦੇ ਤਿੰਨ ਬੇਟੇ ਹਨ । ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟਾ ਹੈ ਗੁਰਬਾਜ਼ ਗਰੇਵਾਲ ।

ਹੋਰ ਪੜ੍ਹੋ : ਗਾਇਕ ਸੁਖਵਿੰਦਰ ਸੁੱਖੀ ਨੇ ਆਪਣੇ ਪੁੱਤਰ ਅਤੇ ਧੀ ਦੇ ਜਨਮ ਦਿਨ ‘ਤੇ ਦਿੱਤੀ ਵਧਾਈ, ਸਾਂਝੀ ਕੀਤੀ ਬਚਪਨ ਦੀ ਤਸਵੀਰ

ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ ।ਗਿੱਪੀ ਗਰੇਵਾਲ ਵੀ ਆਪਣੇ ਤਿੰਨਾਂ ਪੁੱਤਰਾਂ ਦੇ ਨਾਲ ਮਸਤੀ ਭਰੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ ।

Ravneet grewal Image From instagram

ਕਿਉਂਕਿ ਜਦੋਂ ਤੋਂ ਰਵਨੀਤ ਉਨ੍ਹਾਂ ਦੀ ਜ਼ਿੰਦਗੀ ‘ਚ ਆਈ ਹੈ । ਉਦੋਂ ਤੋਂ ਹੀ ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਦੀ ਗੁੱਡੀ ਚੜ ਗਈ ਸੀ । ਅੱਜ ਕੱਲ੍ਹ ਜਿੱਥੇ ਗਿੱਪੀ ਗਰੇਵਾਲ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ।ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਹਰ ਦੂਜੀ ਫ਼ਿਲਮ ‘ਚ ਉਹ ਨਜ਼ਰ ਆ ਰਹੇ ਨੇ । ਹਾਲ ਹੀ ‘ਚ ਉਨ੍ਹਾਂ ਦੇ ਵੱਲੋਂ ਬਣਾਈ ਗਈ ਫ਼ਿਲਮ ‘ਕ੍ਰਿਮੀਨਲ’ ਦੀ ਵੀ ਖੂਬ ਚਰਚਾ ਹੋ ਰਹੀ ਹੈ ।

You may also like