ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਭਤੀਜੀ ਮੁਸਕਾਨ ਨੇ ਤਸਵੀਰਾਂ ਸਾਂਝੀਆਂ ਕਰ ਚਾਚੀ ਨੂੰ ਦਿੱਤੀ ਵਧਾਈ

written by Shaminder | August 31, 2022

ਗਿੱਪੀ ਗਰੇਵਾਲ (Gippy Grewal) ਦੀ ਪਤਨੀ ਰਵਨੀਤ ਕੌਰ ਗਰੇਵਾਲ (Ravneet Grewal) ਦਾ ਅੱਜ ਜਨਮਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਭਤੀਜੀ ਮੁਸਕਾਨ ਗਰੇਵਾਲ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੁੰ ਸਾਂਝਾ ਕਰਦੇ ਹੋਏ ਮੁਸਕਾਨ ਗਰੇਵਾਲ ਨੇ ਲਿਖਿਆ ਕਿ ‘ਹੈਪੀ ਬਰਥਡੇ ਚਾਚੀ ਜਾਨ, ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ। ਤੁਸੀਂ ਮੇਰੇ ਜੀਵਨ ‘ਚ ਸਭ ਤੋਂ ਸ਼ਾਨਦਾਰ ਸ਼ਖਸੀਅਤ ਹੋ ਅਤੇ ਮੈਂ ਹਮੇਸ਼ਾ ਤੁਹਾਡੇ ‘ਤੇ ਭਰੋਸਾ ਕਰ ਸਕਦੀ ਹਾਂ।

ਹੋਰ ਪੜ੍ਹੋ : ਸਤਿੰਦਰ ਸਰਤਾਜ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਉਮੀਦ ਹੈ ਕਿ ਤੁਹਾਡਾ ਦਿਨ ਸ਼ਾਨਦਾਰ ਰਹੇਗਾ’।ਮੁਸਕਾਨ ਗਰੇਵਾਲ ਨੇ ਇਸ ਤੋਂ ਇਲਾਵਾ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਮੁਸਕਾਨ ਗਰੇਵਾਲ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੀ ਭਤੀਜੀ ਹੈ ।ਮੁਸਕਾਨ ਗਰੇਵਾਲ ਦਾ ਵਿਆਹ ਬੀਤੇ ਸਾਲ ਹੀ ਹੋਇਆ ਸੀ ।

image from instagram

ਹੋਰ ਪੜ੍ਹੋ : ਗੀਤਾ ਬਸਰਾ ਆਪਣੀ ਧੀ ਦੇ ਨਾਲ ਸਵੀਮਿੰਗ ਪੂਲ ‘ਚ ਮਸਤੀ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਜਿਸ ‘ਚ ਪੰਜਾਬੀ ਇੰਡਸਟਰੀ ਦੇ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਦੱਸ ਦਈਏ ਕਿ ਰਵਨੀਤ ਕੌਰ ਗਰੇਵਾਲ ਗਿੱਪੀ ਗਰੇਵਾਲ ਦੀ ਪਤਨੀ ਹੈ ।ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ । ਦੋਵਾਂ ਦੇ ਤਿੰਨ ਬੇਟੇ ਹਨ । ਜਿਸ ਦੇ ਨਾਲ ਅਕਸਰ ਦੋਵੇਂ ਜਣੇ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

muskan grewal,, image From instagram

ਗਿੱਪੀ ਗਰੇਵਾਲ ਦੇ ਚਗਿੱਪੀ ਗਰੇਵਾਲ ਆਪਣੀ ਪਤਨੀ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਰਵਨੀਤ ਗਰੇਵਾਲ ਦੇ ਜਨਮ ‘ਤੇ ਹਰ ਕੋਈ ਉਨ੍ਹਾਂ ਨੂੰ ਵਧਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਦੇ ਵੱਡੇ ਭਰਾ ਸਿੱਪੀ ਗਰੇਵਾਲ ਵਿਦੇਸ਼ ‘ਚ ਹੀ ਰਹਿੰਦੇ ਹਨ । ਜਿਨ੍ਹਾਂ ਦੀ ਧੀ ਦਾ ਨਾਮ ਮੁਸਕਾਨ ਗਰੇਵਾਲ ਹੈ ।

You may also like