
ਗਿੱਪੀ ਗਰੇਵਾਲ (Gippy Grewal)ਦੇ ਸਭ ਤੋਂ ਵੱਡੇ ਬੇਟੇ ਏਕਮ ਗਰੇਵਾਲ (Ekom Grewal) ਦਾ ਅੱਜ ਜਨਮਦਿਨ (Birthday) ਹੈ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਦੀ ਪਤਨੀ ਨੇ ਵੀ ਆਪਣੇ ਬੇਟੇ ਨੂੰ ਖ਼ਾਸ ਅੰਦਾਜ਼ ‘ਚ ਵਧਾਈ ਦਿੱਤੀ ਹੈ । ਰਵਨੀਤ ਗਰੇਵਾਲ (Ravneet Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜਦੋਂ ਤੁਸੀਂ 15 ਸਾਲ ਪਹਿਲਾਂ ਮੇਰੀ ਜ਼ਿੰਦਗੀ ਵਿੱਚ ਆਏ ਸੀ, ਤੁਸੀਂ ਮੈਨੂੰ ਬਹੁਤ ਖੁਸ਼ੀ ਦਿੱਤੀ ਸੀ! ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿਮੈਨੂੰ ਤੁਹਾਨੂੰ ਇੱਕ ਨੌਜਵਾਨ ਲੜਕੇ ਤੋਂ ਇੱਕ ਬੁੱਧੀਮਾਨ ਅਤੇ ਸੁੰਦਰ ਨੌਜਵਾਨ ਬਾਲਗ ਵਜੋਂ ਵਧਦੇ ਦੇਖਣ ਦਾ ਮੌਕਾ ਮਿਲਿਆ ਹੈ! ਪੰਦਰਵਾਂ ਜਨਮਦਿਨ ਮੁਬਾਰਕ, ਪੁੱਤਰ’ !

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦੀਆਂ ਪੁੱਤਰ ਦੇ ਨਾਲ ਕਿਊਟ ਤਸਵੀਰਾਂ ਵਾਇਰਲ
ਰਵਨੀਤ ਗਰੇਵਾਲ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਜਿਹਾ ਲੱਗ ਗਿਆ ਅਤੇ ਲੋਕਾਂ ਵੱਲੋਂ ਵੀ ਰਵਨੀਤ ਗਰੇਵਾਲ ਨੂੰ ਵਧਾਈ ਦਿੱਤੀ ਜਾ ਰਹੀ ਹੈ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਨੇ ਵੀ ਇੱਕ ਪੋਸਟ ਸਾਂਝੀ ਕਰਕੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਸੀ ।

ਹੋਰ ਪੜ੍ਹੋ : ਪੰਜਾਬੀ ਗੀਤ ‘ਗੋਰੀ ਦੀਆਂ ਝਾਂਜਰਾਂ’ ‘ਤੇ ਨੀਰੂ ਬਾਜਵਾ ਨੇ ਬਣਾਇਆ ਇੱਕ ਹੋਰ ਨਵਾਂ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਤਿੰਨ ਬੇਟੇ ਹਨ ਜਿਸ ‘ਚ ਏਕਮ ਗਰੇਵਾਲ ਸਭ ਤੋਂ ਵੱਡਾ ਹੈ । ਉਸ ਤੋਂ ਛੋਟਾ ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟੇ ਬੇਟੇ ਦਾ ਨਾਂਅ ਗੁਰਬਾਜ਼ ਗਰੇਵਾਲ ਹੈ । ਜਿਸ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।

ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਗਿੱਪੀ ਗਰੇਵਾਲ ਏਨੀਂ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ ਅਤੇ ਮਦਰਸ ਡੇ ਦੇ ਮੌਕੇ ‘ਤੇ ਉਹ ਆਪਣੀ ਫ਼ਿਲਮ ਰਿਲੀਜ਼ ਕਰਨ ਜਾ ਰਹੇ ਹਨ ।
View this post on Instagram