
Ravneet Grewal shares cute family picture: ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀ ਵੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ। ਅੱਜ ਪੂਰੀ ਦੁਨੀਆ ਨਵੇਂ ਸਾਲ ਦਾ ਜਸ਼ਨ ਮਨਾ ਰਹੀ ਹੈ। ਹਰ ਕੋਈ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇ ਰਹੇ ਹਨ। ਅਜਿਹੇ ਵਿੱਚ ਰਵਨੀਤ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਨਵੇਂ ਸਾਲ ਯਨੀਕਿ 2023 ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਹੋਰ ਪੜ੍ਹੋ : ਸ਼ੈਰੀ ਮਾਨ ਨੇ ਆਪਣੀ ਲੇਡੀ ਲਵ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਫੈਨਜ਼ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

ਰਵਨੀਤ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪਰਿਵਾਰਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੇ ਪਤੀ ਗਿੱਪੀ ਗਰੇਵਾਲ ਤੇ ਬੱਚਿਆਂ ਏਕਮ, ਸ਼ਿੰਦਾ ਤੇ ਗੁਰਬਾਜ਼ ਨਾਲ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਸਾਰਿਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ’। ਇਸ ਪੋਸਟ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ।

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ-ਨਾਲ ਸ਼ਾਨਦਾਰ ਫ਼ਿਲਮਾਂ ਵੀ ਦਿੱਤੀਆਂ ਹਨ। ਰਵਨੀਤ ਗਰੇਵਾਲ ਵੀ ਬਤੌਰ ਪ੍ਰੋਡਿਊਸਰ ਕਈ ਫ਼ਿਲਮਾਂ ਦਾ ਨਿਰਮਾਣ ਕਰ ਚੁੱਕੀ ਹੈ। ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬੀ ਫ਼ਿਲਮੀ ਜਗਤ ਦਾ ਕਿਊਟ ਕਪਲ ਹੈ। ਦੋਵੇਂ ਹੈਪਲੀ ਤਿੰਨ ਬੱਚਿਆਂ ਦੇ ਮਾਪੇ ਹਨ। ਗਿੱਪੀ ਅਤੇ ਰਵਨੀਤ ਅਕਸਰ ਹੀ ਆਪਣੇ ਬੱਚਿਆਂ ਦੀਆਂ ਕਿਊਟ ਵੀਡੀਓਜ਼ ਤੇ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ।

ਦੱਸ ਦਈਏ ਅਗਲੇ ਸਾਲ ਗਿੱਪੀ ਗਰੇਵਾਲ ਕੈਰੀ ਆਨ ਜੱਟਾ-3, ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ, ਮੌਜਾਂ ਹੀ ਮੌਜਾਂ ਤੋਂ ਇਲਾਵਾ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।
View this post on Instagram