ਗੀਤਾਜ਼ ਬਿੰਦਰੱਖੀਆ ਆਪਣੇ ਮਰਹੂਮ ਪਿਤਾ ਸੁਰਜੀਤ ਬਿੰਦਰੱਖੀਆ ਲਈ ਲੈ ਕੇ ਆ ਰਹੇ ਨੇ ਗੀਤ ‘GAL BAAP DI’ ਦਾ ਟੀਜ਼ਰ ਹੋਇਆ ਰਿਲੀਜ਼

written by Lajwinder kaur | February 08, 2021

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਰਹੇ ਸੁਰਜੀਤ ਬਿੰਦਰੱਖੀਆ ਦੇ ਬੇਟੇ ਗੀਤਾਜ਼ ਬਿੰਦਰਰੱਖੀਆ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ‘ਗੱਲ ਬਾਪ ਦੀ’(Gal Baap Di) ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ । ਗਾਣੇ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ ।

gitaz bindarakhi gal baap di

ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਨੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਸ਼ੇਅਰ ਕੀਤਾ ਨਵਾਂ ਵੀਡੀਓ, ਦੋ ਮਿਲੀਅਨ ਤੋਂ ਵੱਧ ਵਾਰ ਦੇਖਿਆ ਇਹ ਵੀਡੀਓ

‘ਗੱਲ ਬਾਪ ਦੀ’ ਗਾਣੇ ਦੇ ਬੋਲ ਨਾਮੀ ਗੀਤਕਾਰ ਬੰਟੀ ਬੈਂਸ ਨੇ ਲਿਖੇ ਨੇ ਤੇ ‘Chet Singh’ ਨੇ ਮਿਊਜ਼ਿਕ ਦਿੱਤਾ ਹੈ । ਇਹ ਪੂਰਾ ਗੀਤ 12 ਫਰਵੀਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਗਾਣੇ ਦਾ ਟੀਜ਼ਰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਟੀਜ਼ਰ ‘ਚ ਸੁਰਜੀਤ ਬਿੰਦਰੱਖੀਆ ਦੀ ਝਲਕ ਤੇ ਗੀਤਾਜ਼ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

teaser gal baap di

ਜੇ ਗੱਲ ਕਰੀਏ ਗੀਤਾਜ਼ ਬਿੰਦਰਖੀਆ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ‘ਪਸੰਦ ਜੱਟ ਦੀ’, ‘ਜਿੰਦ ਮਾਹੀ’, ‘ਓ ਮਾਈ ਗੌਡ’ ਵਰਗੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

image of gal baap di

0 Comments
0

You may also like