
ਪੰਜਾਬੀ ਗਾਇਕ ਗਿਤਾਜ਼ ਬਿੰਦਰਖੀਆ ਜਿਨ੍ਹਾਂ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਪਿਤਾ ਤੋਂ ਹੀ ਮਿਲੀ ਹੈ । ਜੀ ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਸੁਰਜੀਤ ਬਿੰਦਰਖੀਆ ਦੇ ਪੁੱਤਰ ਗਿਤਾਜ਼ ਵੀ ਆਪਣੇ ਪਿਤਾ ਵਾਂਗ ਗਾਇਕੀ ਦੇ ਰਾਹ ‘ਤੇ ਚੱਲ ਰਹੇ ਨੇ ਤੇ ਨਾਲ ਹੀ ਉਹ ਆਪਣੇ ਪਿਤਾ ਦੀ ਤਰ੍ਹਾਂ ਸਟਾਈਲਿਸ਼ ਨੇ ।
ਗਿਤਾਜ਼ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦੇ ਰਹਿੰਦੇ ਨੇ ਉਹ ਅਕਸਰ ਆਪਣੇ ਪਿਤਾ ਦੇ ਨਾਲ ਜੁੜੀਆਂ ਯਾਦਾਂ ਨੂੰ ਸ਼ੇਅਰ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਮਾਤਾ-ਪਿਤਾ ਨੂੰ ਮੈਰਿਜ ਐਨੀਵਰਸਰੀ ਨੂੰ ਯਾਦ ਕਰਦੇ ਹੋਏ ਫੋਟੋ ਸ਼ੇਅਰ ਕੀਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਹੈਪੀ ਮੈਰਿਜ ਐਨੀਵਰਸਰੀ ਮੰਮੀ ਡੈਡੀ #life #surjitbindrakhia #preetbindrakhia #gitazbindrakhia’View this post on InstagramHappy Marriage Anniversary Mom❤️Dad #life #surjitbindrakhia #preetbindrakhia #gitazbindrakhia

ਗਿਤਾਜ਼ ਬਿੰਦਰਖੀਆ ‘ਯਾਰ ਬੋਲਦਾ’, ਯਾਰੀ V/S ਡਾਲਰ, ਡਜ਼ੰਟ ਮੈਟਰ, ਪਸੰਦ ਜੱਟ ਦੀ ਵਰਗੇ ਕਈ ਸੁਪਰਹਿੱਟ ਗਾਣੇ ਦਰਸ਼ਕਾਂ ਦੇ ਰੁਬਰੂ ਕਰ ਚੁੱਕੇ ਨੇ । ਇਸ ਤੋਂ ਇਲਾਵਾ ਗਿਤਾਜ਼ ਬਿੰਦਰਖੀਆ ਫ਼ਿਲਮਾਂ ‘ਚ ਵੀ ਹੱਥ ਅਜ਼ਮਾ ਚੁੱਕੇ ਹਨ। 2013 ‘ਚ ਉਹਨਾਂ ਦੀ ਫ਼ਿਲਮ ਆਈ ਸੀ ‘ਯੂ ਐਂਡ ਮੀ’ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।