
Ranjit Bawa News: ਪੰਜਾਬੀ ਗਾਇਕ ਤੇ ਐਕਟਰ ਰਣਜੀਤ ਬਾਵਾ ਜਿਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਖ਼ਾਸ ਜਗ੍ਹਾ ਬਣਾਈ ਹੈ। ਸਾਫ਼ ਸੁਥਰੀ ਗਾਇਕੀ ਦੇ ਨਾਲ ਉਹ ਦਰਸ਼ਕਾਂ ਦੇ ਦਿਲ ਜਿੱਤਣ ਵਿੱਚ ਕਾਮਯਾਬ ਰਹੇ ਹਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ। ਹਾਲ ਹੀ 'ਚ ਉਹ ਉਦੋਂ ਸੁਰਖੀਆਂ 'ਚ ਆਏ ਜਦੋਂ ਦਸੰਬਰ 2022 'ਚ ਇਨਕਮ ਟੈਕਸ ਵਿਭਾਗ ਨੇ ਉਨ੍ਹਾਂ ਦੇ ਘਰ 'ਚ ਛਾਪੇਮਾਰੀ ਕੀਤੀ ਸੀ। ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਇਸ ਕਾਰਵਾਈ 'ਤੇ ਕੀ ਜਵਾਬ ਦੇਣਗੇ। ਹੁਣ ਰਣਜੀਤ ਬਾਵਾ ਜੋਕਿ ਆਪਣੇ ਨਵੇਂ ਗੀਤ ਦੇ ਨਾਲ ਕੇਂਦਰ ਸਰਕਾਰ ਨੂੰ ਠੋਕਵਾਂ ਜਵਾਬ ਦਿੰਦੇ ਹੋਏ ਨਜ਼ਰ ਆਉਣਗੇ।
ਹੋਰ ਪੜ੍ਹੋ : ‘ਅਨੁਪਮਾ’ ਫੇਮ ਇਸ ਨਾਮੀ ਐਕਟਰ ਨੇ ਗੁਪਚੁੱਪ ਕਰਵਾਇਆ ਵਿਆਹ, ਮਰਾਠੀ ਰੀਤੀ-ਰਿਵਾਜਾਂ ਨਾਲ ਲਏ ਫੇਰੇ

ਹਾਲ ਵਿੱਚ ਉਨ੍ਹਾਂ ਨੇ ਇਸ ਸਾਲ ਯਾਨੀਕਿ 2023 ਦੇ ਪਹਿਲੇ ਗੀਤ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਰਣਜੀਤ ਬਾਵਾ ਦਾ ਗੀਤ 'ਆਲ ਆਈਜ਼ ਆਨ ਮੀ' ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਇਸ ਗੀਤ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਬਾਵਾ ਨੇ ਕੈਪਸ਼ਨ 'ਚ ਲਿਖਿਆ, ‘ਸਭ ਜਾਣਦੇ ਹਾਂ ਤਾਂ ਹੀ ਚੁੱਪ ਆਂ, ਰੱਬ ਜਾਣਦਾ ਕਿ ਬੰਦੇ ਗੁੱਡ ਆਂ’। ਇਸ ਪੋਸਟ ਉੱਤੇ ਕਲਾਕਾਰ ਤੇ ਫੈਨਜ਼ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਸ ਗੀਤ ਦੇ ਬੋਲ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਲਿਖੇ ਹਨ। ਫਿਲਹਾਲ ਇਸ ਗੀਤ ਦੀ ਕੋਈ ਰਿਲੀਜ਼ਿੰਗ ਡੇਟ ਦਾ ਖੁਲਾਸਾ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ ਦਸੰਬਰ 2022 ਨੂੰ ਇਨਕਮ ਟੈਕਸ ਨੇ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਘਰਾਂ 'ਚ ਛਾਪੇਮਾਰੀ ਕੀਤੀ ਸੀ ਕਿਉਂਕਿ ਇਨ੍ਹਾਂ ਦੋਵੇਂ ਗਾਇਕਾਂ ਨੇ ਕਿਸਾਨੀ ਅੰਦੋਲਨ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ ਸੀ, ਇਸ ਕਰਕੇ ਹੀ ਇਹ ਦੋਵੇਂ ਗਾਇਕ ਕੇਂਦਰ ਸਰਕਾਰ ਦੀ ਰਾਡਾਰ 'ਤੇ ਸਨ। ਇਸ ਸਾਰੇ ਮਾਮਲੇ ਨੂੰ ਕਿਸਾਨ ਅੰਦੋਲਨ ਦੇ ਨਾਲ ਹੀ ਜੋੜ ਕੇ ਦੇਖਿਆ ਗਿਆ ਸੀ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਸਾਲ ਆਪਣੇ ਮਿਊਜ਼ਿਕ ਟੂਰ ਦੇ ਲਈ ਨਿਊਜ਼ੀਲੈਂਡ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਵਿੱਚ ਕਈ ਪੰਜਾਬੀ ਫ਼ਿਲਮਾਂ ਵੀ ਹਨ।