ਗੋਲਡੀ ਦੇ ਆਉਣ ਵਾਲੇ ਨਵੇਂ ਗੀਤ ‘Kise De kol Gal Na Kari’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਟੀਜ਼ਰ

written by Lajwinder kaur | June 06, 2021

ਪੰਜਾਬੀ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਗੋਲਡੀ ਦੇਸੀ ਕਰਿਊ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ‘ਕਿਸ ਦੇ ਕੋਲ ਗੱਲ ਨਾ ਕਰੀ’ (kise de kol gal na kari)  ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੀ ਹਾਂ ਉਹ ਲੰਬੇ ਸਮੇਂ ਤੋਂ ਬਾਅਦ ਆਪਣਾ ਨਵਾਂ ਗੀਤ ਲੈ ਆਏ ਨੇ । ਇਸ ਗੀਤ ਨੂੰ ਲੈ ਕੇ ਫੈਨਜ਼ ਕਾਫੀ ਉਤਸੁਕ ਹੈ । ਜਿਸ ਕਰਕੇ ਗੀਤ ਦਾ ਟੀਜ਼ਰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ।

inside image of parmish verma image source-youtube
ਹੋਰ ਪੜ੍ਹੋ : ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਆਪਣੀਆਂ ਖ਼ਾਸ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
sineger goldy new song kise dey naal gal na kari image source-youtube
ਗਾਣੇ ਦੇ ਟੀਜ਼ਰ ‘ਚ ਐਕਟਰ ਪਰਮੀਸ਼ ਵਰਮਾ ਤੇ ਅਦਾਕਾਰਾ ਨਿਕੀਤ ਢਿੱਲੋਂ ਦੀ ਲਵ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਜੇ ਗੱਲ ਕਰੀਏ ਇਸ ਗੀਤ ਦੇ ਬੋਲ ਨਾਮੀ ਗੀਤਕਾਰ ਸਿੰਘ ਜੀਤ ਚਣਕੋਈਆ ਦੀ ਕਲਮ ‘ਚੋਂ ਨਿਕਲੇ ਨੇ । ਗਾਣੇ ਨੂੰ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਹੈ। ਗਾਣੇ ਦੇ ਵੀਡੀਓ ਨੂੰ ਤਿਆਰ ਕੀਤਾ ਹੈ ਸੁੱਖਬੀਰ ਸਿੰਘ ਗਿੱਲ ਨੇ। ਗੀਤ ਦੇ ਟੀਜ਼ਰ ਨੂੰ Navrattan Music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
singer goldy new song kise de kol gal na kari teaser image source-youtube
ਜੇ ਗੱਲ ਕਰੀਏ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਗੋਲਡੀ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਗੀਤ ਜਿਵੇਂ ‘ਦੱਸੀ ਨਾ ਮੇਰੇ ਬਾਰੇ’, ‘Don’t Like’, ਰੰਗ ਦੀ ਪੱਕੀ ਵਰਗੇ ਕਮਾਲ ਦੇ ਗੀਤਾਂ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਸਿੰਘਮ ‘ਚ ਵੀ ਗੀਤ ਗਾ ਚੁੱਕੇ ਨੇ ।

0 Comments
0

You may also like