ਲਾਭ ਹੀਰਾ ਦਾ ਨਵਾਂ ਅੰਦਾਜ਼ ਲੋਕਾਂ ਨੂੰ ਖ਼ੂਬ ਆ ਰਿਹਾ ਹੈ ਪਸੰਦ, ਨਵੇਂ ਗਾਣੇ ਦੇ ਵੀਵਰਜ਼ ਦੀ ਗਿਣਤੀ ਪਹੁੰਚੀ ਲੱਖਾਂ 'ਚ
ਮਸ਼ਹੂਰ ਪੰਜਾਬੀ ਗਾਇਕ ਲਾਭ ਹੀਰਾ ਦਾ ਨਵਾਂ ਗਾਣਾ 'ਗੋਲੀ' ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ ਦੇ ਬੋਲ ਹਰਫ ਚੀਮਾ ਨੇ ਲਿਖੇ ਨੇ ਜਦਕਿ ਦੀਪ ਜੰਡੂ ਇਸ ਗੀਤ 'ਚ ਰੈਪ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਗਾਣੇ ਦਾ ਮਿਊਜ਼ਿਕ ਵੀ ਦੀਪ ਜੰਡੂ ਨੇ ਤਿਆਰ ਕੀਤਾ ਹੈ । ਲਾਭ ਹੀਰਾ ਦੇ ਪ੍ਰਸ਼ੰਸਕਾਂ ਨੂੰ ਇਹ ਗਾਣਾ ਏਨਾਂ ਪਸੰਦ ਆ ਰਿਹਾ ਹੈ ਕਿ ਇਸ ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਪਹੁੰਚ ਗਈ ਹੈ ।
Labh Heera
ਲਾਭ ਹੀਰਾ ਦੇ ਕੰਮ ਕੀ ਗੱਲ ਕੀਤੀ ਜਾਵੇ ਤਾਂ ਉਹ ਪੰਜਾਬ ਦੇ ਸਿਰ ਕੱਢ ਗਾਇਕ ਹਨ ਉਹਨਾਂ ਨੇ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਕੈਸੇਟਾਂ ਤੇ ਗੀਤ ਦਿੱਤੇ ਹਨ, ਜਿਹੜੇ ਕਿ ਕਾਫੀ ਮਕਬੂਲ ਰਹੇ ਹਨ । ਉਹਨਾਂ ਨੇ ਹੁਣ ਆਪਣਾ ਨਵਾਂ ਗਾਣਾ ਗੋਲੀ ਰਿਲੀਜ਼ ਕੀਤਾ ਹੈ ਜਿਸ ਵਿੱਚ ਲਾਭ ਹੀਰਾ ਨਵੇਂ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ ।
https://www.youtube.com/watch?v=aUZ9CuqlWGg
ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਲਾਭ ਹੀਰਾ ਪਿੰਡ ਚਾਨਕ ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਹਨ । ਲਾਭ ਹੀਰਾ ਨੇ ਆਪਣੀ ਮੁੱਢਲੀ ਪੜ੍ਹਾਈ ਪਿੰਡ ਚਾਨਕ ਦੇ ਹੀ ਸਕੂਲ ਤੋਂ ਕੀਤੀ । ਇਸ ਤੋਂ ਬਾਅਦ ਉਹਨਾਂ ਨੇ ਗੁਰੂ ਨਾਨਕ ਕਾਲਜ ਬੁੱਢਲਾਡਾ ਵਿੱਚ ਦਾਖਲਾ ਲਿਆ । ਇੱਥੇ ਪੜ੍ਹਾਈ ਕਰਦੇ ਹੋਏ ਲਾਭ ਹੀਰਾ ਨੇ ਇਸ ਕਾਲਜ ਨੂੰ ਗਾਇਕੀ ਦੇ ਕਈ ਮੁਕਾਬਲੇ ਜਿਤਵਾਏ ਤੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ।