ਜੱਸੀ ਸੇਖੋਂ ਅਤੇ ਗੁਰਲੇਜ਼ ਅਖਤਰ ਦਾ ਗੀਤ 'ਗੁੱਡ ਲਕ' ਹੋਇਆ ਰਿਲੀਜ਼

written by Shaminder | January 31, 2020

ਜੱਸੀ ਸੇਖੋਂ ਅਤੇ ਗੁਰਲੇਜ਼ ਅਖਤਰ ਦੀ ਆਵਾਜ਼ 'ਚ ਗੀਤ 'ਗੁੱਡ ਲਕ' ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਐਕਸਕਲਿਊਸਿਵ ਵੀਡੀਓ ਤੁਸੀਂ ਪੀਟੀਸੀ ਪੰਜਾਬੀ 'ਤੇ ਵੀ ਵੇਖ ਸਕਦੇ ਹੋ ।ਇਸ ਗੀਤ ਦੇ ਬੋਲ ਕੁਲਵੰਤ ਸੇਖੋਂ ਨੇ ਲਿਖੇ ਨੇ,ਜਦੋਂਕਿ ਮਿਊਜ਼ਿਕ ਦਿੱਤਾ ਹੈ ਲਾਡੀ ਗਿੱਲ ਨੇ ।ਇਸ ਗੀਤ 'ਚ ਜੱਟੀ ਦੇ ਨਖਰੇ ਦੀ ਗੱਲ ਕੀਤੀ ਗਈ ਹੈ ਇਸ ਦੇ ਨਾਲ ਹੀ ਜੱਟ ਦੀ ਸਰਦਾਰੀ ਦੀ ਵੀ ਗੱਲ ਕੀਤੀ ਗਈ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਪੂਰੀ ਟੱਕਰ ਦਿੰਦੇ ਹੋਏ ਨਜ਼ਰ ਆ ਰਹੇ ਨੇ । ਹੋਰ ਵੇਖੋ:ਗੁਰਲੇਜ਼ ਅਖਤਰ ਹੁਣ ਇਸ ਗਾਇਕ ਨਾਲ ਲੈ ਕੇ ਆ ਰਹੇ ਹਨ ਆਪਣਾ ਨਵਾਂ ਗੀਤ ਪੀਟੀਸੀ ਪੰਜਾਬੀ 'ਤੇ ਤੁਸੀਂ ਇਸ ਗੀਤ ਨੂੰ ਵੇਖ ਸਕਦੇ ਹੋ । ਪੀਟੀਸੀ ਪੰਜਾਬੀ 'ਤੇ ਆਏ ਦਿਨ ਨਵੇਂ-ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਨੇ । ਗੁਰਲੇਜ਼ ਅਖਤਰ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਆਏ ਦਿਨ ਉਨ੍ਹਾਂ ਦਾ ਕੋਈ ਨਾਂ ਕੋਈ ਗੀਤ ਰਿਲੀਜ਼ ਹੋ ਰਿਹਾ ਹੈ ਅਤੇ ਇਨ੍ਹਾਂ ਗੀਤਾਂ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । https://www.instagram.com/p/B776LYhlvjm/ ਗੁਰਲੇਜ਼ ਅਖਤਰ ਇੱਕ ਅਜਿਹੇ ਗਾਇਕਾ ਹਨ ਜਿਨ੍ਹਾਂ ਨੇ ਬਹੁਤ ਹੀ ਛੋਟੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਭੈਣ ਜਸਮੀਨ ਅਖਤਰ ਅਤੇ ਭਰਾ ਵੀ ਗਾਇਕੀ ਦੇ ਖੇਤਰ 'ਚ ਮੱਲਾਂ ਮਾਰ ਰਹੇ ਨੇ । ਇਸ ਦੇ ਨਾਲ ਹੀ ਉਨ੍ਹਾਂ ਦੇ ਹਮਸਫ਼ਰ ਕੁਲਵਿੰਦਰ ਕੈਲੀ ਵੀ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ।

0 Comments
0

You may also like