
‘ਗੋਰਿਆਂ ਨੂੰ ਦਫਾ ਕਰੋ’ ਫ਼ਿਲਮ ਜੋ ਕਈ ਸਾਲ ਪਹਿਲਾਂ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਭੂਮਿਕਾ ਨਿਭਾਉਣ ਵਾਲੀ ਐਮੀ ਮਘੇਰਾ (Amy Maghera) ਦੇ ਘਰ ਧੀ (Baby Girl)ਨੇ ਜਨਮ ਲਿਆ ਹੈ । ਜਿਸ ਦੀ ਜਾਣਕਾਰੀ ਉਸ ਨੇ ਇੱਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਦਿੱਤੀ ਹੈ । ਜਿਸ ਤੋਂ ਬਾਅਦ ਅਦਾਕਾਰਾ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।

ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਲੰਡਨ ‘ਚ ਮਨਾ ਰਹੀਆਂ ਛੁੱਟੀਆਂ ਦਾ ਅਨੰਦ, ਅਦਾਕਾਰਾ ਸਵੀਮਿੰਗ ਕਰਦੀ ਆਈ ਨਜ਼ਰ
ਅਦਾਕਾਰਾ ਨੇ ਇਸੇ ਸਾਲ ਵਿਆਹ ਕਰਵਾਇਆ ਸੀ ।ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਇਸ ਤੋਂ ਇਲਾਵਾ ਉਸ ਨੇ ਆਪਣੇ ਪ੍ਰੈਗਨੇਂਸੀ ਸ਼ੂਟ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ‘ਚ ਉਹ ਲਾਲ ਰੰਗ ਦੇ ਲਹਿੰਗਾ ਚੋਲੀ ‘ਚ ਨਜ਼ਰ ਆਈ ਸੀ ।
ਐਮੀ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ, ਉੱਥੇ ਹੀ ਕਈ ਵੈੱਬ ਸੀਰੀਜ਼ ਦੇ ਲਈ ਵੀ ਉਹ ਕੰਮ ਕਰ ਰਹੀ ਹੈ । ਜਿਸ ਦੀਆਂ ਤਸਵੀਰਾਂ ਵੀ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ ।

‘ਸਕੇਟਰ ਗਰਲ’ ਨਾਂਅ ਦੀ ਵੈੱਬ ਸੀਰੀਜ਼ ‘ਚ ਵੀ ਉਹ ਕੰਮ ਕਰ ਚੁੱਕੀ ਹੈ । ਉਹ ਆਪਣੇ ਪ੍ਰੋਜੈਕਟਸ ਦੇ ਬਾਰੇ ਵੀ ਆਪਣੇ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ ।
View this post on Instagram