ਧਰਨੇ ’ਤੇ ਬੈਠੇ ਕਿਸਾਨਾਂ ਦੀ ਹਿਮਾਇਤ ਕਰਨ ਲਈ 225 ਕਿਲੋਮੀਟਰ ਸਾਈਕਲ ਚਲਾ ਕੇ ਦਿੱਲੀ ਪਹੁੰਚਿਆ ਸਰਕਾਰੀ ਟੀਚਰ

written by Rupinder Kaler | December 29, 2020

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਇੱਕ ਮਹੀਨੇ ਤੋਂ ਉਪਰ ਹੋ ਗਿਆ ਹੈ, ਪਰ ਮੋਦੀ ਸਰਕਾਰ ਆਪਣੇ ਅੜੀਅਲ ਰਵੀਏ ਕਰਕੇ ਟੱਸ ਤੋਂ ਮਸ ਨਹੀਂ ਹੋ ਰਹੀ ਹੈ । ਸਰਕਾਰ ਦਾ ਇਹ ਰਵੱਈਆ ਕਿਸਾਨਾਂ ਦੇ ਹੌਸਲੇ ਨੂੰ ਤੋੜ ਨਹੀਂ ਪਾ ਰਿਹਾ, ਸਗੋਂ ਕਿਸਾਨਾਂ ਦਾ ਹੌਂਸਲਾ ਹੋਰ ਵੱਧਦਾ ਜਾ ਰਿਹਾ ਹੈ । ਜਿਸ ਦੀ ਮਿਸਾਲ ਹਾਲ ਹੀ ਵਿੱਚ ਦੇਖਣ ਨੂੰ ਮਿਲੀ ਹੈ । ਇਸ ਦੌਰਾਨ ਸੰਗਰੂਰ ਜ਼ਿਲ੍ਹੇ ਦਾ ਇੱਕ ਸਰਕਾਰੀ ਸਕੂਲ ਟੀਚਰ 225 ਕਿਲੋਮੀਟਰ ਸਾਇਕਲ ਚਲਾ ਕੇ ਟਿਕਰੀ ਬਾਰਡਰ ਪਹੁੰਚਿਆ । Farmers Protest ਹੋਰ ਪੜ੍ਹੋ :

Farmers Protest ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਮਨੋਜ ਨੇ ਕਿਹਾ," ਕਿਸਾਨ ਪਿਛਲੇ ਤਿੰਨ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ 'ਚ ਤੇ ਦਿੱਲੀ 'ਚ ਪ੍ਰਦਰਸ਼ਨ ਕਰ ਰਹੇ ਹਨ। ਮੈਂ ਸੰਗਰੂਰ, ਪੰਜਾਬ ਤੋਂ ਇਥੇ ਪਹੁੰਚਿਆ ਹਾਂ, ਕਿਸਾਨਾਂ ਦਾ ਸਮਰਥਨ ਕਰਨ ਤੇ ਉਨ੍ਹਾਂ ਨਾਲ ਇਕਜੁੱਟਤਾ ਦਰਸਾਉਣ ਲਈ 225 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਆਇਆ ਹਾਂ। Farmers Protest  ਜੇ ਇਹ ਕਾਨੂੰਨ ਲਾਗੂ ਕੀਤੇ ਜਾਂਦੇ ਹਨ ਤਾਂ ਸਾਡੇ ਲਈ ਇਹ ਕਾਨੂੰਨ "ਵਿਨਾਸ਼ਕਾਰੀ" ਹੋਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ 'ਚ ਹਿੱਸਾ ਲੈਣ।"ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਇੱਕ ਹੋ ਕੇ ਕਿਸਾਨਾਂ ਦੀ ਜਿੱਤ ਲਈ ਇਸ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ। ਇਹ ਅੰਦੋਲਨ ਇੱਕ ਲੋਕ ਹਿੱਤ ਲਹਿਰ ਹੈ ਤੇ ਜੇਕਰ ਕਿਸਾਨ ਹਾਰ ਜਾਂਦੇ ਹਨ ਤਾਂ ਦੇਸ਼ ਹਾਰ ਜਾਏਗਾ।"

0 Comments
0

You may also like