ਹਾਰਦਿਕ ਪਾਂਡਿਆ ਨੇ ਪਤਨੀ ਨਤਾਸ਼ਾ ਦੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਪਰਿਵਾਰ ਦੇ ਨਾਲ ਲੈ ਰਹੇ ਨੇ ਛੁੱਟੀਆਂ ਦਾ ਅਨੰਦ

written by Lajwinder kaur | August 21, 2022

Hardik Pandya shares Images wife Natasa Stankovic: ਅਦਾਕਾਰਾ ਅਤੇ ਮਾਡਲ ਨਤਾਸ਼ਾ ਸਟੈਨਕੋਵਿਚ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਦੀਆਂ ਸਟਾਈਲਿਸ਼ ਫੋਟੋਆਂ ਅਤੇ ਉਸ ਦੇ ਵੀਡੀਓ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੇ ਹਨ। ਹਾਲ ਹੀ 'ਚ ਹਾਰਦਿਕ ਪਾਂਡਿਆ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਪਤਨੀ ਨਾਲ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਕਮਿਸਟਰੀ ਸਾਫ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਦੋਵੇਂ ਪਰਿਵਾਰ ਨਾਲ Greece 'ਚ ਛੁੱਟੀਆਂ ਮਨਾਉਣ ਗਏ ਹੋਏ ਹਨ। ਜਿੱਥੇ ਹਾਰਦਿਕ ਸ਼ਰਟਲੈੱਸ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਨਤਾਸ਼ਾ ਮੋਨੋਕੋਨੀ 'ਚ ਨਜ਼ਰ ਆ ਰਹੀ ਹੈ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

inside image of hardik pandya with wife natasha

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ, ਜਲਦ ਹੀ ਇਹ ਜੋੜਾ ਬਣਨ ਜਾ ਰਿਹਾ ਹੈ ਮੰਮੀ-ਪਾਪਾ

hardik and natasaha Image Source: Instagram

ਹਾਲ ਹੀ 'ਚ ਹਾਰਦਿਕ ਪਾਂਡਿਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੀ ਪਤਨੀ ਨਤਾਸ਼ ਨਾਲ ਖਾਸ ਸਮਾਂ ਬਿਤਾ ਰਹੇ ਹਨ। ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਕਦੇ ਦੋਵੇਂ ਪੋਜ਼ ਦਿੰਦੇ ਨਜ਼ਰ ਆ ਰਹੇ ਹਨ ਅਤੇ ਕਦੇ ਦੋਵੇਂ ਇਕ-ਦੂਜੇ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ, ਬੀਚ ਦੀਆਂ ਇਹ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀਆਂ ਹਨ।

hardik pandya wished his son first birthday Image Source: Instagram

ਇਹ ਰੋਮਾਂਟਿਕ ਤਸਵੀਰਾਂ ਦੇਖ ਕੇ ਇੱਕ ਯੂਜ਼ਰ ਨੇ ਕਿਹਾ, ‘ਪਰਫੈਕਟ ਜੋੜੀ’। ਤਾਂ ਦੂਜੇ ਫੈਨ ਨੇ ਕਿਹਾ ਕਿ ਤੁਹਾਡੀਆਂ ਰੋਮਾਂਟਿਕ ਤਸਵੀਰਾਂ ਕਿੰਨੀਆਂ ਖੂਬਸੂਰਤ ਹਨ। ਤੁਹਾਨੂੰ ਦੱਸ ਦੇਈਏ ਕਿ ਹਾਰਦਿਕ ਪਾਂਡਿਆ ਅਤੇ ਨਤਾਸ਼ਾ ਸਟੈਨਕੋਵਿਚ ਦੀ ਮੰਗਣੀ 1 ਜਨਵਰੀ 2020 ਨੂੰ ਹੋਈ ਸੀ। ਇਸ ਦੇ ਨਾਲ ਹੀ ਦੋਹਾਂ ਨੇ ਲੌਕਡਾਊਨ 'ਚ ਵਿਆਹ ਕਰ ਲਿਆ। ਵਿਆਹ ਤੋਂ ਬਾਅਦ ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ। ਸਾਲ 2020 ‘ਚ ਨਤਾਸ਼ਾ ਤੇ ਹਾਰਦਿਕ ਮਾਪੇ ਬਣੇ ਸਨ। ਦੋਵੇਂ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।

You may also like