ਅਮਰੂਦ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਕਈ ਬਿਮਾਰੀਆਂ ਨੂੰ ਕਰਦਾ ਹੈ ਦੂਰ

Reported by: PTC Punjabi Desk | Edited by: Rupinder Kaler  |  April 26th 2021 06:26 PM |  Updated: April 26th 2021 06:26 PM

ਅਮਰੂਦ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਕਈ ਬਿਮਾਰੀਆਂ ਨੂੰ ਕਰਦਾ ਹੈ ਦੂਰ

ਅਮਰੂਦ ‘ਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਸੇਵਨ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਅਮਰੂਦ ਦਾ ਸੇਵਨ ਨਾਲ ਬਲੱਡ ਪ੍ਰੈਸ਼ਰ ਵਧੀਆ ਰਹਿੰਦਾ ਹੈ। ਸਾਹ ਨਾਲ ਜੁੜੀ ਕੋਈ ਵੀ ਸਮੱਸਿਆ ਹੋਣ ‘ਤੇ ਇਸਦਾ ਸੇਵਨ ਕਰਨਾ ਸਭ ਤੋਂ ਬੈਸਟ ਆਪਸ਼ਨ ਹੈ।

ਹੋਰ ਪੜ੍ਹੋ :

ਆਕਸੀਜ਼ਨ ਦੀ ਕਮੀ ਕਰਕੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਸੀ ਇਸ ਮੁੰਡੇ ਦਾ ਪਿਤਾ, ਖਾਲਸਾ ਏਡ ਨੇ ਬਚਾਈ ਜਾਨ

ਇਹ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨ ‘ਚ ਸਹਾਇਤਾ ਕਰਦਾ ਹੈ। ਡਾਇਬਿਟੀਜ਼ ਨੂੰ ਕੰਟਰੋਲ ਰੱਖਣ ‘ਚ ਵੀ ਅਮਰੂਦ ਬਹੁਤ ਫਾਇਦੇਮੰਦ ਹੁੰਦਾ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਅਮਰੂਦ ਦਾ ਸੇਵਨ ਕਰਨ ਨਾਲ ਇਮਿਊਨਿਟੀ ਲੈਵਲ ਬੂਸਟ ਕਰਨ ‘ਚ ਮਦਦ ਮਿਲਦੀ ਹੈ। ਇਸ ‘ਚ ਚੀਨੀ ਦੀ ਘੱਟ ਮਾਤਰਾ ਹੋਣ ਕਾਰਨ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਹੀ ਇਸ ਦੇ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇਕ ਖੋਜ ਦੇ ਅਨੁਸਾਰ ਇਸ ਦਾ ਸਹੀ ਮਾਤਰਾ ‘ਚ ਸੇਵਨ ਕਰਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਮਿਲਦੀ ਹੈ।

ਇਸ ‘ਚ ਵਿਟਾਮਿਨ-ਸੀ, ਫਾਈਬਰ, ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡੈਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਅਮਰੂਦ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਠੰਡ, ਜ਼ੁਕਾਮ ਅਤੇ ਹੋਰ ਮੌਸਮੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।


Popular Posts

LIVE CHANNELS
DOWNLOAD APP


© 2026 PTC Punjabi. All Rights Reserved.
Powered by PTC Network