ਅਮਰੂਦ ਵਿਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ਵਿਚ ਮੌਜੂਦ ਹੁੰਦੇ ਹਨ ।ਅਮਰੂਦ ਫ਼ਲ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਸ਼ੂਗਰ ਵਾਲੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਸਾਬਤ ਹੁੰਦਾ ਹੈ । ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਅਮਰੂਦ ਦੇ ਬੀਜ ਵੀ ਬਹੁਤ ਗੁਣਕਾਰੀ ਹਨ।
ਹੋਰ ਪੜ੍ਹੋ :
- ਪਾਕਿਸਤਾਨੀ ਗਾਇਕ ਨੇ ਧਰਨੇ ’ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਗਾਇਆ ਗੀਤ, ਸੋਸ਼ਲ ਮੀਡੀਆ ਤੇ ਹੋ ਰਿਹਾ ਹੈ ਵਾਇਰਲ
- ਬੱਬੂ ਮਾਨ ਨੇ ਕਿਸਾਨਾਂ ਨਾਲ ਸਿੰਘੂ ਬਾਰਡਰ ਤੇ ਮਨਾਈ ਲੋਹੜੀ
ਇਸ ਨਾਲ ਢਿੱਡ ਦੀ ਸਫ਼ਾਈ ਹੋ ਜਾਂਦੀ ਹੈ। ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ। ਅਮਰੂਦ ਭਾਰ ਘਟਾਉਣ ਵਿਚ ਬਹੁਤ ਸਹਾਇਕ ਸਾਬਤ ਹੁੰਦਾ ਹੈ। ਇਸ ਨੂੰ ਖਾਣ ਨਾਲ ਢਿੱਡ ਵੀ ਭਰ ਜਾਂਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਇਹ ਹੈ ਕਿ ਇਸ ਵਿਚ ਕੈਲੋਰੀ ਵੀ ਘੱਟ ਹੁੰਦੀ ਹੈ ।
ਅਮਰੂਦ ਅਜਿਹਾ ਫਲ ਹੈ ਜਿਸ ਨੂੰ ਹਰ ਕੋਈ ਬਹੁਤ ਪਸੰਦ ਕਰਦਾ ਹੈ। ਅਮਰੂਦ ਗਰਮ ਤੇ ਸਰਦ ਰੁੱਤ ਦੋਹਾਂ ਵਿਚ ਮਿਲਦੇ ਹਨ। ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਸ਼ੂਗਰ ਦੇ ਮਰੀਜਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ।