ਕਿਸਾਨ-ਮਜ਼ਦੂਰ ਸੰਘਰਸ਼ ਦੇ ਚੱਲਦੇ ਦਿੱਗਜ ਐਕਟਰ ਗੁੱਗੂ ਗਿੱਲ ਨਹੀਂ ਮਨਾਇਆ ਆਪਣਾ ਜਨਮਦਿਨ, ਕਿਸਾਨੀ ਝੰਡੇ ਦੇ ਨਾਲ ਸ਼ੇਅਰ ਕੀਤੀ ਤਸਵੀਰ

Written by  Lajwinder kaur   |  January 15th 2021 01:39 PM  |  Updated: January 15th 2021 01:45 PM

ਕਿਸਾਨ-ਮਜ਼ਦੂਰ ਸੰਘਰਸ਼ ਦੇ ਚੱਲਦੇ ਦਿੱਗਜ ਐਕਟਰ ਗੁੱਗੂ ਗਿੱਲ ਨਹੀਂ ਮਨਾਇਆ ਆਪਣਾ ਜਨਮਦਿਨ, ਕਿਸਾਨੀ ਝੰਡੇ ਦੇ ਨਾਲ ਸ਼ੇਅਰ ਕੀਤੀ ਤਸਵੀਰ

ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਗੁੱਗੂ ਗਿੱਲ ਜਿਨ੍ਹਾਂ ਨੂੰ ਆਪਣੇ ਦੇਸੀ ਅੰਦਾਜ਼ ਕਰਕੇ ਵੀ ਜਾਣਿਆ ਜਾਂਦਾ  ਹੈ। ਉਨ੍ਹਾਂ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਅੱਜ ਤੋਂ 30 ਸਾਲ ਪਹਿਲਾਂ ਉਹ ਜਿਸ ਤਰ੍ਹਾਂ ਦੇ ਵਿਖਾਈ ਦਿੰਦੇ ਸਨ ਅੱਜ ਵੀ ਉਸੇ ਤਰ੍ਹਾਂ ਦਿੱਸਦੇ ਹਨ । ਉਹ ਆਪਣੇ ਆਪ ਨੂੰ ਕਾਫੀ ਫਿੱਟ ਰੱਖਦੇ ਨੇ । ਬੀਤੇ ਦਿਨੀਂ ਉਨ੍ਹਾਂ ਦਾ ਜਨਮਦਿਨ ਸੀ । ਪਰ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਕਰਕੇ ਉਨ੍ਹਾਂ ਨੇ ਆਪਣਾ ਬਰਥਡੇਅ ਨਹੀਂ ਮਨਾਇਆ ।

guggu gill fitness

 

ਹੋਰ ਪੜ੍ਹੋ : ਅੱਜ ਹੈ ਦਿੱਗਜ ਗਾਇਕ ਸਰਦੂਲ ਸਿਕੰਦਰ ਦਾ ਜਨਮ ਦਿਨ, ਪਤਨੀ ਅਮਰ ਨੂਰੀ ਨੇ ਪੋਸਟ ਪਾ ਕੇ ਪਰਮਾਤਮਾ ਅੱਗੇ ਖੁਸ਼ੀਆਂ ਭਰੀ ਜ਼ਿੰਦਗੀ ਲਈ ਕੀਤੀ ਪ੍ਰਾਥਨਾ

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੱਕ ਪੋਸਟ ਪਾ ਕੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹੋਏ ਲਿਖਿਆ ਹੈ- ਪਿਆਰੇ ਦੋਸਤੋ, ਵੈਸੇ ਤਾਂ ਅੱਜ ਮੇਰਾ ਜਨਮ ਦਿਨ ਹੈ,ਪਰ ਕਿਸਾਨ- ਮਜ਼ਦੂਰ ਸੰਘਰਸ਼ ਕਰਕੇ ਮੈਂ ਇਸ ਵਾਰ ਕਿਸੇ ਤਰ੍ਹਾਂ ਦੀ ਸੈਲੇਬ੍ਰੇਸ਼ਨ ਨਹੀਂ ਕਰ ਰਿਹਾ..... ਤੁਹਾਡੀਆਂ ਸ਼ੁੱਭ ਇੱਛਾਵਾਂ ਲਈ ਧੰਨਵਾਦ...!?

ਆਪ ਸਭ ਨੂੰ ਲੋਹੜੀ ਅਤੇ ਮਾਘੀ ਦੀਆਂ ਵਧਾਈਆਂ’

inside image of guggu gill not celebrates his birthday

ਇਸ ਪੋਸਟ ਦੇ ਨਾਲ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਚ ਉਨ੍ਹਾਂ ਨੇ ਕਿਸਾਨੀ ਝੰਡਾ ਆਪਣੇ ਹੱਥ ਚ ਫੜਿਆ ਹੋਇਆ ਹੈ । ਪ੍ਰਸ਼ੰਸਕ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਨੇ । ਦੱਸ ਦਈਏ ਪਿਛਲੇ 50 ਦਿਨਾਂ ਤੋਂ ਕਿਸਾਨ ਦਿੱਲੀ ਦੀ ਸਰਹੱਦਾਂ ਉੱਤੇ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਹੇ ਨੇ । ਪਰ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਬੇਰੁਖੀ ਦੇਖਣ ਨੂੰ ਮਿਲ ਰਹੀ ਹੈ।

 

inside photo of guggu gill

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network