
ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਅਦਾਕਾਰ ਗੁੱਗੂ ਗਿੱਲ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸਾਂਝਾ ਕਰਦੇ ਰਹਿੰਦੇ ਨੇ। ਏਨੀਂ ਦਿਨੀਂ ਉਹ ਮਿੱਟੀ ਦੇ ਨਾਲ ਮਿੱਟੀ ਹੋ ਰਹੇ ਨੇ। ਉਹ ਆਪਣੇ ਖੇਤਾਂ 'ਚ ਕੰਮ ਕਰਦੇ ਹੋਏ ਦਿਖਾਈ ਦੇ ਰਹੇ ਨੇ।

ਹੋਰ ਪੜ੍ਹੋ : ਇਸ ਵਾਰ ‘ਹਾਲੀਵੁੱਡ ਇਨ ਪੰਜਾਬੀ’ ‘ਚ ਦੇਖੋ ਹਾਲੀਵੁੱਡ ਫ਼ਿਲਮ ‘ਟਰਮੀਨੇਟਰ ਸੈਲਵੇਸ਼ਨ’ ਸਿਰਫ਼ ਪੀਟੀਸੀ ਪੰਜਾਬੀ ਚੈਨਲ ‘ਤੇ

ਉਨ੍ਹਾਂ ਨੇ ਆਪਣੀ ਝੋਨਾ ਲਗਾਉਂਦੇ ਹੋਈ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਗੁੱਗੂ ਗਿੱਲ ਨੇ ਕੈਪਸ਼ਨ 'ਚ ਲਿਖਿਆ ਹੈ- ‘ਦਿਲ ਵਿੱਚ ਜੱਟ ਨੇ ਰੱਖੀ ਨਹੀਂ ਚਲਾਕੀ ...
ਜਵਾ ਸਿੱਧੇ ਆ ਤਰੀਕੇ ਜ਼ਿੰਦਗੀ ਜਿਉਣ ਦੇ...
#ਦੱਬ ਕੇ ਵਾਹ, ਤੇ ਰੱਜ ਕੇ ਖਾਹ...’ । ਪ੍ਰਸ਼ੰਸਕਾਂ ਨੂੰ ਆਪਣੇ ਐਕਟਰ ਦਾ ਇਹ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਇਸ ਤਸਵੀਰ ਉੱਤੇ ਲਾਈਕਸ ਆ ਚੁੱਕੇ ਨੇ।

ਜੇ ਗੱਲ ਕਰੀਏ ਗੁੱਗੂ ਗਿੱਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਬਹੁਤ ਜਲਦ ਕਈ ਨਵੀਆਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਅਖੀਰਲੀ ਵਾਰ ਉਹ ‘ਜੋਰਾ-ਦੂਜਾ ਅਧਿਆਇ -2’ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।