ਗੁਰ ਸਿੱਧੂ ਦੇ ਨਵੇਂ ਗੀਤ ‘ਸ਼ਾਮ ਦਾ ਲਾਰਾ’ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  February 11th 2020 11:48 AM  |  Updated: February 11th 2020 11:48 AM

ਗੁਰ ਸਿੱਧੂ ਦੇ ਨਵੇਂ ਗੀਤ ‘ਸ਼ਾਮ ਦਾ ਲਾਰਾ’ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਗਾਇਕ ਗੁਰ ਸਿੱਧੂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ਉਹ ਆਪਣੀ ਮਿੱਠੀ ਆਵਾਜ਼ ‘ਚ ਸ਼ਾਮ ਦਾ ਲਾਰਾ ਗੀਤ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਹਨ। ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ ਜਿਸ ਨੂੰ ਗੁਰ ਸਿੱਧੂ ਨੇ ਬਾਕਮਾਲ ਗਾਇਆ ਹੈ। ਇਸ ਗੀਤ ‘ਚ ਪਿਆਰ ਕਰਨਾ ਵਾਲਿਆਂ ਦੀ ਨੋਕ-ਝੋਕ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ:ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਹਿੰਮਤ ਸੰਧੂ ਦਾ ਇਸ ਬਾਬੇ ਨਾਲ ਪਾਇਆ ਭੰਗੜਾ, ਦੇਖੋ ਵੀਡੀਓ

ਗਾਣੇ ਦੇ ਬੋਲ ਜੱਸਾ ਢਿੱਲੋਂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਗੁਰ ਸਿੱਧੂ ਨੇ ਖੁਦ ਹੀ ਦਿੱਤਾ ਹੈ। ਇਸ ਗਾਣੇ ਦਾ ਵੀਡੀਓ ਗੁਰਿੰਦਰ ਬਾਵਾ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਗੁਰ ਸਿੱਧੂ ਤੇ ਪੰਜਾਬੀ ਅਦਾਕਾਰਾ ਨੇਹਾ ਮਲਿਕ। ਇਸ ਗੀਤ ਨੂੰ ਬ੍ਰਾਉਨ ਟਾਉਨ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਗੁਰ ਸਿੱਧੂ ਦੇ ਕੰਮ ਦੀ ਤਾਂ ਉਹ ਗੱਲ ਦਿਲ ਦੀ, MOVED ON, ਬਾਪੂ, ਵਿਦ ਯੂ, ਸਰਕਾਰੇ, 8 ਪਰਚੇ ਵਰਗੇ ਕਈ ਵਧੀਆ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ।ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਹਨ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network