ਗੁਰਬਾਜ਼ ਨੇ ਨਚਾਇਆ ਆਪਣੀ ਦਾਦੀ ਨੂੰ, ਗਿੱਪੀ ਗਰੇਵਾਲ ਦੇ ਗੀਤ ‘ਸਿਰਾ ਹੋਇਆ ਪਿਆ’ ‘ਤੇ ਥਿਰਕਦੇ ਨਜ਼ਰ ਆਏ ਦਾਦੀ ਤੇ ਪੋਤਾ, ਦੇਖੋ ਵੀਡੀਓ

Written by  Lajwinder kaur   |  January 11th 2022 01:36 PM  |  Updated: January 11th 2022 01:36 PM

ਗੁਰਬਾਜ਼ ਨੇ ਨਚਾਇਆ ਆਪਣੀ ਦਾਦੀ ਨੂੰ, ਗਿੱਪੀ ਗਰੇਵਾਲ ਦੇ ਗੀਤ ‘ਸਿਰਾ ਹੋਇਆ ਪਿਆ’ ‘ਤੇ ਥਿਰਕਦੇ ਨਜ਼ਰ ਆਏ ਦਾਦੀ ਤੇ ਪੋਤਾ, ਦੇਖੋ ਵੀਡੀਓ

ਗਿੱਪੀ ਗਰੇਵਾਲ Gippy Grewal ਜੋ ਕਿ ਏਨੀਂ ਦਿਨੀ ਆਪਣੇ ਪੂਰੇ ਪਰਿਵਾਰ ਦੇ ਨਾਲ ਪੰਜਾਬ ਆਏ ਹੋਏ ਨੇ। ਹਾਲ ਹੀ 'ਚ ਉਨ੍ਹਾਂ ਦੀ ਭਤੀਜੀ ਦਾ ਵਿਆਹ ਹੋਇਆ ਹੈ। ਇਹ ਵਿਆਹ ਖੂਬ ਸੁਰਖੀਆਂ 'ਚ ਰਿਹਾ। ਅਜੇ ਤੱਕ ਵਿਆਹ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਗਿੱਪੀ ਗਰੇਵਾਲ ਜੋ ਕਿ ਖੁਦ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਗੁਰਬਾਜ਼ Gurbaaz Grewal ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਗਾਇਕ ਨਿਰਵੈਰ ਪੰਨੂ ਦਾ ਨਵਾਂ ਗੀਤ 'Weekend' ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

gippy grewal shared latest pics with family from his niece wedding

ਇਸ ਵੀਡੀਓ 'ਚ ਦੇਖ ਸਕਦੇ ਹੋਏ ਗੁਰਬਾਜ਼ ਗਰੇਵਾਲ ਆਪਣੇ ਪਿਤਾ ਗਿੱਪੀ ਗਰੇਵਾਲ ਦੇ ਗੀਤ ਸਿਰਾ ਹੋਇਆ ਪਿਆ ਉੱਤੇ ਨੱਚਦਾ ਹੋਇਆ ਨਜ਼ਰ ਆ ਰਿਹਾ ਹੈ। ਉਹ ਆਪਣੀ ਤੋਤਲੀ ਆਵਾਜ਼ ਚ ਆਪਣੀ ਦਾਦੀ ਮਾਂ ਨੂੰ ਕਹਿੰਦਾ ਹੈ ਕਿ ਮੇਰੇ ਨਾਲ ਨੱਚ, ਉਹ ਆਪਣੀ ਦਾਦੀ ਨੂੰ ਬੈਠਣ ਨਹੀਂ ਦਿੰਦਾ। ਵੀਡੀਓ ਚ ਤੁਸੀਂ ਦੇਖ ਸਕਦੇ ਹੋਏ ਦਾਦੀ ਆਪਣੇ ਪੋਤੇ ਦੇ ਨਾਲ ਥਿਰਕਦੀ ਹੋਈ ਨਜ਼ਰ ਆ ਰਹੀ ਹੈ। ਇਹ ਖ਼ੂਬਸੂਰਤ ਪਲਾਂ ਨੂੰ ਗਿੱਪੀ ਗਰੇਵਾਲ ਆਪਣੇ ਕੈਮਰੇ ‘ਚ ਕੈਦ ਕਰਦੇ ਹੋਏ ਨਜ਼ਰ ਆ ਰਹੇ ਨੇ। ਦਾਦੀ ਤੇ ਪੋਤੇ ਦਾ ਇਹ ਕਿਊਟ ਅੰਦਾਜ਼ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਬਹੁਤ ਹੀ ਘੱਟ ਲੋਕ ਹੁੰਦੇ ਨੇ, ਜਿਨ੍ਹਾਂ ਨੂੰ ਆਪਣੇ ਬੱਚਿਆਂ ਦੇ ਬੱਚਿਆਂ ਨਾਲ ਵਕਤ ਬਿਤਾਉਣਾ ਮਿਲਦਾ ਹੈ।

gippy grewal and gurbaaz lohri function

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀਆਂ ਆਪਣੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ, ਗੁਰਬਾਜ਼ ਦੀ ਕਿਊਟਨੈੱਸ ਨੇ ਲੁੱਟਿਆ ਮੇਲਾ

ਦੱਸ ਦਈਏ ਗਿੱਪੀ ਗਰੇਵਾਲ ਨੇ ਆਪਣੇ ਬੱਚਿਆਂ ਨੂੰ ਪੰਜਾਬੀ ਅਤੇ ਪੰਜਾਬੀ ਸੱਭਿਆਚਾਰ ਦੇ ਨਾਲ ਜੋੜਿਆ ਹੋਇਆ ਹੈ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਪੰਜਾਬੀ ਬੋਲੀ ਚ ਗੱਲ-ਬਾਤ ਕਰਦੇ ਹੋਏ ਨਜ਼ਰ ਆਉਂਦੇ ਨੇ। ਤਾਂਹੀ ਸ਼ਿੰਦਾ ਗਰੇਵਾਲ ਬਤੌਰ ਬਾਲ ਕਲਾਕਾਰ ਪੰਜਾਬੀ ਫ਼ਿਲਮਾਂ ਚ ਨਜ਼ਰ ਆ ਚੁੱਕਿਆ ਹੈ। ਹਾਲ ਹੀ ‘ਚ ਸ਼ਿੰਦਾ ਤੇ ਏਕਮ ਦਾ ਭੰਗੜੇ ਪਾਉਂਦਿਆਂ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ ਸੀ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਹ ਬਤੌਰ ਲੇਖਕ, ਡਾਇਰੈਕਟਰ, ਐਕਟਰ ਆਪਣੇ ਆਪ ਨੂੰ ਸਾਬਿਤ ਕਰ ਚੁੱਕੇ ਨੇ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network